For the best experience, open
https://m.punjabitribuneonline.com
on your mobile browser.
Advertisement

ਖੰਨਾ ਮੰਡੀ ’ਚ ਬਾਸਮਤੀ ਦੀ ਆਮਦ ਤੇਜ਼

07:47 AM Sep 26, 2024 IST
ਖੰਨਾ ਮੰਡੀ ’ਚ ਬਾਸਮਤੀ ਦੀ ਆਮਦ ਤੇਜ਼
ਜਲੰਧਰ ਦੀ ਦਾਣਾ ਮੰਡੀ ਵਿੱਚ ਬੁੱਧਵਾਰ ਨੂੰ ਝੋਨੇ ਨੂੰ ਸੁਕਾਉਂਦੇ ਹੋਏ ਕਿਸਾਨ। -ਫੋਟੋ: ਮਲਕੀਅਤ ਸਿੰਘ
Advertisement

ਜੋਗਿੰਦਰ ਸਿੰਘ ਓਬਰਾਏ
ਖੰਨਾ, 25 ਸਤੰਬਰ
ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ’ਚ ਕੁਝ ਦਿਨ ਬਾਕੀ ਹਨ ਪਰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ’ਚ ਇਸ ਵੇੇਲੇ ਬਾਸਮਤੀ ਦੀ ਆਮਦ ਤੇਜ਼ ਹੋ ਗਈ ਹੈ। ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਮੈਬਰਾਂ ਨੇ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਅੱਜ ਅਨਾਜ ਮੰਡੀ ਖੰਨਾ ਵਿੱਚ ਬਾਸਮਤੀ ਝੋਨੇ ਦੀ ਖਰੀਦ ਸਬੰਧੀ ਮੰਡੀ ਦਾ ਦੌਰਾ ਕੀਤਾ। ਕਿਸਾਨ ਆਗੂ ਨੇਤਰ ਸਿੰਘ ਨਾਗਰਾ ਅਤੇ ਸਰਬਜੀਤ ਸਿੰਘ ਜੱਲਾ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਲਈ ਨਿਰਧਾਰਤ ਘੱਟੋ-ਘੱਟ ਮੁੱਲ ਖਤਮ ਕਰ ਦਿੱਤਾ ਹੈ, ਜਿਸ ਨਾਲ ਵਿਦੇਸ਼ੀ ਵਪਾਰ ਵਧਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਘੱਟੋ-ਘੱਟ ਬਰਾਮਦ ਮੁੱਲ ਦੀ ਸ਼ਰਤ ਕਾਰਨ ਭਾਰਤੀ ਬਾਸਮਤੀ ਚੌਲ ਕੌਮਾਂਤਰੀ ਬਾਜ਼ਾਰ ਵਿੱਚ ਮਹਿੰਗੇ ਪੈਂਦੇ ਸਨ, ਜਦੋਂ ਕਿ ਪਾਕਿਸਤਾਨੀ ਚੌਲ ਬਰਾਮਦਕਾਰ ਇਸ ਦਾ ਫਾਇਦਾ ਉਠਾ ਰਹੇ ਸਨ।
ਉਨ੍ਹਾਂ ਕਿਹਾ ਕਿ ਬਾਸਮਤੀ ਕਾਸ਼ਤਕਾਰ ਕਿਸਾਨ ਪੂਰੀ ਤਰ੍ਹਾਂ ਨਿਰਾਸ਼ ਹਨ ਕਿਉਂਕਿ ਉਨ੍ਹਾਂ ਨੂੰ ਪਿਛਲੇ ਸਾਲ ਦੇ ਬਰਾਬਰ ਭਾਅ ਨਹੀਂ ਮਿਲ ਰਿਹਾ। ਪਿਛਲੇ ਸਾਲ 1509 ਕਿਸਮ ਬਾਸਮਤੀ ਝੋਨਾ 3200 ਤੋਂ 3700 ਰੁਪਏ ਪ੍ਰਤੀ ਕੁਇੰਟਲ ਵਿਕਿਆ ਸੀ, ਜਦਕਿ ਇਸ ਸਾਲ ਬਾਸਮਤੀ ਝੋਨੇ ਦੀ ਕੀਮਤ ਘਟਾ ਕੇ 2200 ਤੋਂ 2800 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਉਧਰ, ਪੰਜਾਬ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਰਕਾਰੀ ਅਧਿਕਾਰੀ ਵੀ ਮੰਡੀਆਂ ’ਚ ਖਰੀਦ ਦੇ ਅਗਾਉਂ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।

Advertisement

Advertisement
Advertisement
Author Image

joginder kumar

View all posts

Advertisement