ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੱਪੜਾ ਕਾਰੋਬਾਰੀ ਦੇ ਪੁੱਤਰ ’ਤੇ ਜਾਨਲੇਵਾ ਹਮਲਾ

10:28 AM Aug 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਅਗਸਤ
ਸਨਅਤੀ ਸ਼ਹਿਰ ਦੇ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦੇ ਬਾਹਰ ਬੀਤੀ ਦੇਰ ਰਾਤ ਕਾਰ ਸਵਾਰ ਨੌਜਵਾਨਾਂ ਨੇ ਕੱਪੜਾ ਕਾਰੋਬਾਰੀ ਦੇ ਪੁੱਤਰ ’ਤੇ ਤਿੰਨ ਗੋਲੀਆਂ ਚਲਾ ਦਿੱਤੀਆਂ। ਕੱਪੜਾ ਕਾਰੋਬਾਰੀ ਦਾ ਪੁੱਤਰ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਭੱਜਣ ’ਚ ਕਾਮਯਾਬ ਹੋ ਗਿਆ। ਕਾਰੋਬਾਰੀ ਸੰਜੀਵ ਭਾਰਦਵਾਜ ਦੇ ਪੁੱਤਰ ਗੈਰੀ ਭਾਰਦਵਾਜ ਨੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਸੀਨੀਅਰ ਪੁਲੀਸ ਅਧਿਕਾਰੀ ਅਤੇ ਥਾਣਾ ਡਵੀਜ਼ਨ ਨੰਬਰ 5 ਦੇ ਐੱਸਐੱਚਓ ਇੰਸਪੈਕਟਰ ਵਿਜੈ ਕੁਮਾਰ ਪੁਲੀਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਰਾਭਾ ਨਗਰ ਦੇ ਕੱਪੜਾ ਕਾਰੋਬਾਰੀ ਸੰਜੀਵ ਭਾਰਦਵਾਜ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਲੜਕਾ ਗੈਰੀ ਭਾਰਦਵਾਜ ਆਪਣੇ ਦੋ ਦੋਸਤਾਂ ਨਾਲ ਕੌਫੀ ਪੀ ਕੇ ਘਰ ਪਰਤ ਰਿਹਾ ਸੀ ਕਿ ਰਸਤੇ ’ਚ ਉਸ ਦੀ ਬੀਐੱਮਡਲਯੂ ਨੂੰ ਇਕ ਕਾਰ ਸਵਾਰਾਂ ਨੇ ਟੱਕਰ ਮਾਰ ਦਿੱਤੀ ਫਾਇਰਿੰਗ ਸ਼ੁਰੂ ਕਰ ਦਿੱਤੀ ਹੈ। ਗੈਰੀ ਨੇ ਕਾਰ ਭਜਾ ਕੇ ਹਮਲਾਵਰਾਂ ਤੋਂ ਜਾਨ ਬਚਾਈ। ਹਮਲਾਵਰ ਚਿੱਟੇ ਰੰਗ ਦੀ ਬਰੇਜ਼ਾ ਕਾਰ ’ਚ ਆਏ ਸਨ ਅਤੇ ਉਨ੍ਹਾਂ ਨੇ ਉਸ ਦੀ ਕਾਰ ’ਤੇ ਲਗਾਤਾਰ 3 ਤੋਂ 4 ਗੋਲੀਆਂ ਚਲਾਈਆਂ। ਸੰਜੀਵ ਅਨੁਸਾਰ ਉਸ ਦੇ ਲੜਕੇ ਦਾ ਪਿਛਲੇ ਸਾਲ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਉਸ ਦਾ ਪੁੱਤਰ ਗੈਰੀ ਹਮਲੇ ਦੇ ਮਾਮਲੇ ਵਿੱਚ ਗਵਾਹ ਹੈ, ਜਿਸ ਕਾਰਨ ਕੁਝ ਨੌਜਵਾਨਾਂ ਦਾ ਉਸ ਨਾਲ ਝਗੜਾ ਹੋ ਰਿਹਾ ਸੀ। ਆਪਣੇ ਪੁੱਤਰ ਦੀ ਲੜਾਈ ਤੋਂ ਬਾਅਦ, ਉਸਨੇ ਆਪਣੇ ਪੁੱਤਰ ਨੂੰ ਬੈਂਗਲੁਰੂ ਵਿੱਚ ਪੜ੍ਹਨ ਲਈ ਭੇਜਿਆ। ਛੁੱਟੀਆਂ ਹੋਣ ਕਾਰਨ ਉਹ ਉਨ੍ਹਾਂ ਨੂੰ ਮਿਲਣ ਆਇਆ ਸੀ। ਥਾਣਾ ਐੱਸਐੱਚਓ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement