For the best experience, open
https://m.punjabitribuneonline.com
on your mobile browser.
Advertisement

ਗਤਕਾ ਮੁਕਾਬਲੇ ­­­’ਚ ਫਤਿਹ ਕਾਲਜ ਨੇ ਜਿੱਤਿਆ ਸੋਨ ਤਗ਼ਮਾ

07:13 AM Mar 15, 2024 IST
ਗਤਕਾ ਮੁਕਾਬਲੇ ­­­’ਚ ਫਤਿਹ ਕਾਲਜ ਨੇ ਜਿੱਤਿਆ ਸੋਨ ਤਗ਼ਮਾ
ਜੇਤੂ ਖਿਡਾਰਨਾਂ ਦਾ ਸਵਾਗਤ ਕਰਦੇ ਹੋਏ ਕਾਲਜ ਪ੍ਰਬੰਧਕ। -ਫੋਟੋ: ਰਮਨਦੀਪ
Advertisement

ਚਾਉਕੇ: ਆਲ ਇੰਡੀਆ ਅੰਤਰ ਯੂਨੀਵਰਸਿਟੀ ਗਤਕੇ ਮੁਕਾਬਲੇ ਭੋਪਾਲ ਮੱਧ ਪ੍ਰਦੇਸ਼ ਵਿਚ ਹੋਏ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮੀਰੀ ਪੀਰੀ ਗਤਕਾ ਅਖਾੜਾ ਗਿੱਲ ਕਲਾਂ ਦੀਆਂ ਤਿੰਨ ਖਿਡਾਰਨਾਂ ਨੇ ਭਾਗ ਲਿਆ। ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਿੱਲ ਕਲਾਂ ਨੇ ਦੱਸਿਆ ਕਿ ਸੁਮਨਦੀਪ ਕੌਰ, ਜਸਪ੍ਰੀਤ ਕੌਰ ਨੇ ਸਿੰਗਲ ਸੋਟੀ ਟੀਮ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। ਸੁਮਨਦੀਪ ਕੌਰ ਸੰਸਥਾ ਫ਼ਤਿਹ ਗਰੁੱਪ ਵਿਚ ਬੀਏ ਦੀ ਵਿਦਿਆਰਥਣ ਹੈ। ਜੇਤੂ ਖਿਡਾਰੀਆਂ ਦਾ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵਿਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਐਸਐਸ ਚੱਠਾ ਨੇ ਦੱਸਿਆ ਕਿ ਸੰਸਥਾ ਵੱਲੋਂ ਪੜ੍ਹਈ ਦੇ ਨਾਲ-ਨਾਲ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਰਜਿੰਦਰ ਕੁਮਾਰ ਤ੍ਰਿਪਾਠੀ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×