ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਤਹਿਗੜ੍ਹ ਸਾਹਿਬ: ‘ਆਪ’, ਅਕਾਲੀ ਦਲ, ਕਾਂਗਰਸ ਤੇ ਬਸਪਾ ਨੇ ਪੱਤੇ ਖੋਲ੍ਹੇ, ਭਾਜਪਾ ਪੱਛੜੀ

07:34 AM Apr 28, 2024 IST

ਦੇਵਿੰਦਰ ਸਿੰਘ ਜੱਗੀ
ਪਾਇਲ, 27 ਅਪਰੈਲ
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਜੀਪੀ, ਕਾਂਗਰਸ ਨੇ ਡਾ. ਅਮਰ ਸਿੰਘ ਬੋਪਾਰਾਏ, ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬਿਕਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਰਾਜ ਜਤਿੰਦਰ ਸਿੰਘ ਅਤੇ ਬਸਪਾ ਨੇ ਕੁਲਵੰਤ ਸਿੰਘ ਮਹਿਤੋ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਦੋਂਕਿ ਭਾਜਪਾ ਉਮੀਦਵਾਰ ਐਲਾਨਣ ਦੇ ਮਾਮਲੇ ਵਿੱਚ ਪੱਛੜ ਗਈ ਹੈ।
ਕਾਂਗਰਸ ਹਾਈ ਕਮਾਂਡ ਵੱਲੋਂ ਡਾ. ਅਮਰ ਸਿੰਘ ਬੋਪਾਰਾਏ ਨੂੰ ਉਮੀਦਵਾਰ ਬਣਾਉਣ ਤੇ ਹਲਕੇ ਅੰਦਰ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ ਕਿਉਂਕਿ ਉਹ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਲਈ ਟਿਕਟ ਦੀ ਮੰਗ ਕਰ ਰਹੇ ਸਨ। ਸਾਬਕਾ ਵਿਧਾਇਕ ਵੱਲੋਂ ਕਾਂਗਰਸ ਹਾਈ ਕਮਾਂਡ ਕੋਲੋਂ ਮੰਗੀ ਟਿਕਟ ਨਾ ਮਿਲਣ ’ਤੇ ਉਨ੍ਹਾਂ ਨਰਾਜ਼ਗੀ ਜ਼ਾਹਿਰ ਕੀਤੀ ਹੈ। ਹਾਲਾਂਕਿ, ਉਹ ਰਾਹੁਲ ਗਾਂਧੀ ਤੇ ਕਾਂਗਰਸ ਹਾਈ ਕਮਾਂਡ ਦੇ ਹੁਕਮਾਂ ’ਤੇ ਫੁੱਲ ਚੜ੍ਹਾਉਣ ਦੀ ਗੱਲ ਵੀ ਕਹਿ ਰਹੇ ਹਨ। ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਦੀ ਅੰਦਰੋਂ-ਅੰਦਰੀ ਮਦਦ ਕਰਨ ਅਤੇ ਭਾਜਪਾ ਵਿੱਚ ਜਾਣ ਦੀ ਗੱਲ ਨੂੰ ਲਖਵੀਰ ਸਿੰਘ ਲੱਖਾ ਪਾਇਲ ਨੇ ਅਫਵਾਹ ਕਰਾਰ ਦਿੱਤਾ ਹੈ। ਹਾਲਾਂਕਿ, ਚਰਚਾ ਹੈ ਕਿ ਭਾਜਪਾ ਦੀ ਟਿਕਟ ਮਿਲਣ ਦੀ ਸੂਰਤ ਵਿੱਚ ਲਖਵੀਰ ਸਿੰਘ ਲੱਖਾ ਭਗਵਾ ਪਾਰਟੀ ਵਿੱਚ ਜਾ ਸਕਦੇ ਹਨ ਕਿਉਂਕਿ ਉਹ ਰਵਨੀਤ ਸਿੰਘ ਬਿੱਟੂ ਤੇ ਕੋਟਲੀ ਪਰਿਵਾਰ ਦੇ ਨੇੜੇ ਹਨ।
ਪਾਇਲ ਅੰਦਰ ਅਕਾਲੀ ਦਲ (ਬਾਦਲ) ਵਿੱਚ ਧੜੇਬੰਦੀ ਵੀ ਸਾਹਮਣੇ ਆਈ ਹੈ। ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਵੱਲੋਂ ਕੀਤੀਆਂ ਮੀਟਿੰਗਾਂ ਵਿੱਚ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਸਮਰਥੱਕਾਂ ਦਾ ਗੈਰ-ਹਾਜ਼ਰ ਹੋਣਾ ਅਤੇ ਗਰੇਵਾਲ ਦੇ ਘਰ ਪਾਇਲ ਦੇ ਲੀਡਰਾਂ ਤੇ ਵਰਕਰਾਂ ਦੀ ਮੀਟਿੰਗ ਹੋਣਾ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੇ ਹਨ। ਮਨਜੀਤ ਸਿੰਘ ਮਦਨੀਪੁਰ ਅਤੇ ਇੰਜ. ਜਗਦੇਵ ਸਿੰਘ ਬੋਪਾਰਾਏ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੀ ਚੋਣ ਮੁਹਿੰਮ ਦੌਰਾਨ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਆਰੰਭਿਆ ਹੋਇਆ ਹੈ। ਦੱਸਣਯੋਗ ਹੈ ਕਿ ਬਿਕਰਮਜੀਤ ਸਿੰਘ ਖਾਲਸਾ ਦਾ ਪਿਛੋਕੜ ਪਾਇਲ ਨਾਲ ਜੁੜਿਆ ਹੋਇਆ ਹੈ। ‘ਆਪ’ ਨੇ ਕਾਂਗਰਸ ਛੱਡ ਕੇ ਆਏ ਗੁਰਪ੍ਰੀਤ ਸਿੰਘ ਜੀਪੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇੱਥੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਲਜਿੰਦਰ ਸਿੰਘ ਚੌੜਾ, ਜੱਸੀ ਸੋਹੀਆ ਵਾਲਾ ਚੋਣ ਲੜਨ ਦੇ ਚਾਹਵਾਨ ਸਨ। ਦੂਜੇ ਪਾਸੇ ਗੁਰਪ੍ਰੀਤ ਜੀਪੀ ਦਾ ਕਹਿਣਾ ਹੈ ਕਿ ਕਾਂਗਰਸੀ ਆਗੂ ਅੰਦਰੋਂ-ਅੰਦਰੀਂ ਉਸ ਦੀ ਮਦਦ ਕਰਨਗੇ। ਭਾਵੇਂ ਭਾਜਪਾ ਨੇ ਫਤਹਿਗੜ੍ਹ ਸਾਹਿਬ ਹਲਕੇ ਤੋਂ ਉਮੀਦਵਾਰ ਬਾਰੇ ਆਪਣੇ ਪੱਤੇ ਨਹੀਂ ਖੋਲ੍ਹੇ ਪਰ ਨਵੇਂ ਆਗੂਆਂ ਦਾ ਅੱਗੇ ਆਉਣਾ ਪਾਰਟੀ ਦੇ ਟਕਸਾਲੀ ਆਗੂਆਂ ਨੂੰ ਗਵਾਰਾ ਨਹੀਂ ਹੋ ਰਿਹਾ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਾਜਪਾ ਦੀ ਵਿਰੋਧਤਾ ਕਰਦਿਆਂ ਪੋਸਟਰ ਛਪਵਾਏ ਗਏ ਹਨ ਅਤੇ ਪਿੰਡਾਂ ਦੇ ਲੋਕਾਂ ਨੂੰ ਵਿਰੋਧਤਾ ਕਰਨ ਤੇ ਵੋਟਾਂ ਨਾ ਪਾਉਣ ਲਈ ਆਖਿਆ ਗਿਆ ਹੈ ਅਤੇ ਮੋਦੀ ਸਰਕਾਰ ’ਤੇ ਕਿਸਾਨਾਂ ਨਾਲ ਵਿਤਕਰਾ ਕਰਨ ਦੇ ਦੋਸ਼ ਲਾਏ ਹਨ। ਬਹੁਜਨ ਸਮਾਜ ਪਾਰਟੀ ਵੱਲੋਂ ਕੁਲਵੰਤ ਸਿੰਘ ਮਹਿਤੋਂ ਚੋਣ ਲੜਨਗੇ।

Advertisement

Advertisement
Advertisement