For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਪਿਓ-ਧੀ ਦੀ ਮੌਤ

08:25 AM Aug 19, 2024 IST
ਸੜਕ ਹਾਦਸੇ ਵਿੱਚ ਪਿਓ ਧੀ ਦੀ ਮੌਤ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 18 ਅਗਸਤ
ਇੱਥੇ ਕੁਹਾੜਾ-ਮਾਛੀਵਾੜਾ ਮਾਰਗ ’ਤੇ ਵਾਪਰੇ ਸੜਕ ਹਾਦਸੇ ਵਿੱਚ ਇਕ ਚਾਰ ਸਾਲਾ ਬੱਚੀ ਤੇ ਉਸ ਦੇ ਪਿਤਾ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਰੇਸ਼ ਕੁਮਾਰ ਵਾਸੀ ਜ਼ਿਲ੍ਹਾ ਗਾਜ਼ੀਪੁਰ (ਉੱਤਰ ਪ੍ਰਦੇਸ਼) ਹਾਲ ਵਾਸੀ ਰਾਈਆਂ ਅਤੇ ਉਸ ਦੀ ਧੀ ਨਿਸ਼ਾ ਕੁਮਾਰੀ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਮਿਥਲੇਸ਼ ਦੇਵੀ ਨੇ ਪੁਲੀਸ ਨੂੰ ਦੱਸਿਆ ਕਿ ਉਹ ਆਪਣੇ ਪਤੀ ਸੁਰੇਸ਼ ਕੁਮਾਰ ਅਤੇ ਧੀ ਨਿਸ਼ਾ ਕੁਮਾਰੀ ਨਾਲ ਮੋਟਰਸਾਈਕਲ ’ਤੇ ਪਿੰਡ ਰਾਈਆਂ ਤੋਂ ਕੁਹਾੜਾ ਵੱਲ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੇ ਇੱਕ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਸੜਕ ’ਤੇ ਡਿੱਗਣ ਕਾਰਨ ਉਸ ਦਾ ਪਤੀ ਤੇ ਧੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਵਾਸਤੇ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਨਿਸ਼ਾ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਇਲਾਜ ਦੌਰਾਨ ਉਸ ਦੇ ਪਤੀ ਸੁਰੇਸ਼ ਕੁਮਾਰ ਦੀ ਵੀ ਮੌਤ ਹੋ ਗਈ। ਥਾਣਾ ਕੂੰਮਕਲਾਂ ਪੁਲੀਸ ਨੇ ਮਿਥਲੇਸ਼ ਕੁਮਾਰੀ ਦੇ ਬਿਆਨਾਂ ’ਤੇ ਟਿੱਪਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Advertisement
Advertisement
Author Image

sukhwinder singh

View all posts

Advertisement
×