ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿਓ-ਪੁੱਤ ਢਾਈ ਸੌ ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ

06:41 PM Jun 29, 2023 IST
featuredImage featuredImage

ਪੱਤਰ ਪ੍ਰੇਰਕ

Advertisement

ਮਜੀਠਾ, 28 ਜੂਨ

ਸਥਾਨਕ ਪੁਲੀਸ ਨੇ ਹੈਰੋਇਨ ਤੇ ਕਾਰ ਸਣੇ ਪਿਉ-ਪੁੱਤ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐਸਐਚਓ ਮਜੀਠਾ ਇੰਸਪੈਕਟਰ ਲਵਪ੍ਰੀਤ ਸਿੰਘ ਆਪਣੀ ਪੁਲਿਸ ਪਾਰਟੀ ਸਣੇ ਮਜੀਠਾ ਤੋਂ ਕੱਥੂਨੰਗਲ ਸੜਕ ‘ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲੀਸ ਨੇ ਇੱਕ ਇਨੋਵਾ ਗੱਡੀ ਸਵਾਰਾਂ ਨੂੰ ਰੋਕ ਕੇ ਪੁੱੱਛ-ਪੜਤਾਲ ਕੀਤੀ। ਕਾਰ ਨੂੰ ਸਾਹਿਲ ਪੁੱਤਰ ਰਮੇਸ਼ ਕੁਮਾਰ ਵਾਸੀ ਮਜੀਠਾ ਚਲਾ ਰਿਹਾ ਸੀ, ਉਸ ਨਾਲ ਉਸ ਦਾ ਪਿਤਾ ਰਮੇਸ਼ ਕੁਮਾਰ ਵੀ ਸਵਾਰ ਸੀ। ਇਸ ਦੌਰਾਨ ਪੁਲੀਸ ਪਾਰਟੀ ਨੇ ਉਨ੍ਹਾਂ ਦੋਵਾਂ ਨੂੰ ਜਦੋਂ ਕੁਝ ਸਵਾਲ ਕੀਤੇ ਤਾਂ ਸਾਹਿਲ ਤੇ ਉਸ ਦਾ ਪਿਤਾ ਤਸੱਲੀਬਖਸ਼ ਜੁਆਬ ਨਾ ਦੇ ਸਕੇ। ਇਸ ਮਗਰੋਂ ਪੁਲੀਸ ਟੀਮ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 257 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਟੀਮ ਨੇ ਕਾਰਵਾਈ ਕਰਦਿਆਂ 257 ਗ੍ਰਾਮ ਹੈਰੋਇਨ ਤੇ ਗੱਡੀ ਜ਼ਬਤ ਕਰ ਲਈ। ਪੁਲੀਸ ਨੇ ਦੋਵਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਮਜੀਠਾ ਵਿੱਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

ਮੁਲਜ਼ਮ 100 ਗ੍ਰਾਮ ਹੈਰੋਇਨ ਸਣੇ ਕਾਬੂ

ਤਰਨ ਤਾਰਨ (ਪੱਤਰ ਪ੍ਰੇਰਕ): ਸਥਾਨਕ ਥਾਣਾ ਸਿਟੀ ਦੇ ਪੁਲੀਸ ਅਧਿਕਾਰੀ ਸਬ-ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਗੋਹਲਵੜ੍ਹ ਤੋਂ ਇੱਕ ਜਣੇ ਨੂੰ 100 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ| ਮੁਲਜ਼ਮ ਦੀ ਸ਼ਨਾਖ਼ਤ ਰਵਿੰਦਰ ਸਿੰਘ ਪਿੰਦਾ ਵਾਸੀ ਅੰਨਗੜ੍ਹ (ਅੰਮ੍ਰਿਤਸਰ) ਦੇ ਤੌਰ ‘ਤੇ ਕੀਤੀ ਗਈ ਹੈ| ਇਸ ਸਬੰਧੀ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ|

Advertisement
Tags :
ਹੈਰੋਇਨਗ੍ਰਾਮਗ੍ਰਿਫ਼ਤਾਰਪਿਓ-ਪੁੱਤ