ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਪਿਓ-ਪੁੱਤ ਹਲਾਕ

08:51 AM Jun 13, 2024 IST
ਜਲੰਧਰ ਦੇ ਨਕੋਦਰ ਚੌਕ ’ਚ ਵਾਪਰੇ ਹਾਦਸੇ ਦੀ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ। (ਇਨਸੈੱਟ) ਮ੍ਰਿਤਕ ਜਸਵੀਰ ਸਿੰਘ ਅਤੇ ਕਰਮਣ ਸਿੰਘ ਦੀਆਂ ਤਸਵੀਰਾਂ। -ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 12 ਜੂਨ
ਇਥੇ ਟਿੱਪਰ ਦੀ ਲਪੇਟ ’ਚ ਆਉਣ ਨਾਲ ਪਿਓ-ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਨਕੋਦਰ ਰੋਡ ’ਤੇ ਖਾਲਸਾ ਸਕੂਲ ਨੇੜੇ ਵਾਪਰਿਆ। ਦੋਵਾਂ ਦੇ ਸਰੀਰਾਂ ਦੇ ਟੁਕੜੇ-ਟੁਕੜੇ ਹੋ ਗਏ। ਭਾਰਗਵ ਕੈਂਪ ਥਾਣਾ ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ (42) ਅਤੇ ਕਰਮਣ ਸਿੰਘ (16) ਵਾਸੀ ਪਿੰਡ ਹੇਰਾਂ ਵਜੋਂ ਹੋਈ ਹੈ।
ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਸਵੇਰੇ 5.28 ਵਜੇ ਟਿੱਪਰ ਨੂੰ ਓਵਰਟੇਕ ਕਰਦੇ ਹੋਏ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਸੜਕ ’ਤੇ ਪੈਦਲ ਜਾ ਰਹੇ ਵਿਅਕਤੀ ਨਾਲ ਟੱਕਰ ਹੋ ਗਈ ਤੇ ਉਹ ਸੜਕ ’ਤੇ ਡਿੱਗ ਗਏ ਅਤੇ ਟਿੱਪਰ ਦੇ ਟਾਇਰ ਹੇਠਾਂ ਆਉਣ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਮੌਕੇ ’ਤੇ ਡਰਾਈਵਰ ਟਿੱਪਰ ਛੱਡ ਕੇ ਭੱਜ ਗਿਆ। ਰਾਹਗੀਰਾਂ ਨੇ ਡਰਾਈਵਰ ਦਾ ਪਿੱਛਾ ਕਰਕੇ ਉਸ ਨੂੰ ਕਰੀਬ ਇੱਕ ਕਿਲੋਮੀਟਰ ਦੀ ਦੂਰੀ ਤੋਂ ਫੜ ਕੇ ਪੁਲੀਸ ਹਵਾਲੇ ਕੀਤਾ। ਟਿੱਪਰ ਬਠਿੰਡਾ ਦੀ ਇੱਕ ਫਰਮ ਦਾ ਹੈ। ਪੁਲੀਸ ਨੇ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪਤਾ ਲੱਗਿਆ ਹੈ ਕਿ ਅੱਜ ਮ੍ਰਿਤਕਾਂ ਦੇ ਰਿਸ਼ਤੇਦਾਰ ਦਾ ਵਿਆਹ ਸੀ ਤੇ ਉਹ ਮਕਸੂਦਾਂ ਮੰਡੀ ਤੋਂ ਸਬਜ਼ੀ ਲੈਣ ਜਾ ਰਹੇ ਸਨ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ।

Advertisement

ਸੜਕ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ, ਤਿੰਨ ਜ਼ਖ਼ਮੀ

ਮਾਨਸਾ (ਜੋਗਿੰਦਰ ਸਿੰਘ ਮਾਨ): ਨੇੜਲੇ ਪਿੰਡ ਕੋਟਧਰਮੂ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਤੋਂ ਇਲਾਵਾ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਕਾਰ ਵਿੱਚ ਕੁੱਲ ਪੰਜ ਵਿਅਕਤੀ ਸਵਾਰ ਸਨ। ਪੁਲੀਸ ਚੌਕੀ ਕੋਟਧਰਮੂ ਦੇ ਮੁਲਾਜ਼ਮਾਂ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮਾਨਸਾ ਪਹੁੰਚਾਇਆ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਅਤੁਲ ਸ਼ਰਮਾ ਸਿਰਸਾ ਸਥਿਤ ਕਿਸੇ ਦਾ ਅੰਤਿਮ ਸੰਸਕਾਰ ਕਰਵਾ ਕੇ ਰਿਸ਼ਤੇਦਾਰਾਂ ਨਾਲ ਮੁਕੇਰੀਆਂ ਪਰਤ ਰਹੇ ਸਨ। ਪਿੰਡ ਕੋਟਧਰਮੂ ਨੇੜੇ ਸੰਤੁਲਨ ਵਿਗੜਨ ਕਾਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਦੋ ਔਰਤਾਂ ਸਨੇਹ ਲਤਾ (65) ਅਤੇ ਗੀਤਾ ਸ਼ਰਮਾ (65) ਵਾਸੀ ਲੁਧਿਆਣਾ ਦੀ ਮੌਤ ਹੋ ਗਈ, ਜਦੋਂਕਿ ਅਤੁਲ ਸ਼ਰਮਾ, ਆਸ਼ੀਸ਼ ਸ਼ਰਮਾ ਅਤੇ ਨੀਲਮ ਸ਼ਰਮਾ ਨੂੰ ਮਾਨਸਾ ਮਗਰੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਸਦਰ ਦੇ ਏਐੱਸਆਈ ਮੱਖਣ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement