For the best experience, open
https://m.punjabitribuneonline.com
on your mobile browser.
Advertisement

ਨਸ਼ੇ ਲਈ ਪੈਸੇ ਨਾ ਮਿਲਣ ’ਤੇ ਪੁੱਤ ਵੱਲੋਂ ਪਿਤਾ ਦੀ ਕੁੱਟਮਾਰ

08:01 AM Sep 25, 2024 IST
ਨਸ਼ੇ ਲਈ ਪੈਸੇ ਨਾ ਮਿਲਣ ’ਤੇ ਪੁੱਤ ਵੱਲੋਂ ਪਿਤਾ ਦੀ ਕੁੱਟਮਾਰ
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 24 ਸਤੰਬਰ
ਪਿੰਡ ਸਮਾਧਭਾਈ ਵਿੱਚ ਪੁੱਤ ਨੂੰ ਨਸ਼ੇ ਦੀ ਪੂਰਤੀ ਲਈ ਪੈਸੇ ਨਾ ਮਿਲਣ ’ਤੇ ਉਸ ਨੇ ਆਪਣੇ ਪਿਤਾ ਦੀ ਕੁੱਟਮਾਰ ਕੀਤੀ। ਥਾਣਾ ਬਾਘਾਪੁਰਾਣਾ ਮੁਖੀ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਘਰ ਤੋਂ ਫ਼ਰਾਰ ਹੋਣ ਕਾਰਨ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪੁਲੀਸ ਮੁਤਾਬਕ ਦੁਖੀ ਪਿਤਾ ਨੇ ਦੱਸਿਆ ਕਿ ਉਹ ਪਿੰਡ ਵਿੱਚ ਧਾਰਮਿਕ ਸਮਾਗਮ ਵਿਚ ਗਿਆ ਸੀ ਉਥੇ ਉਸ ਦਾ ਪੁੱਤਰ ਵੀ ਪਹੁੰਚ ਗਿਆ ਅਤੇ ਨਸ਼ਿਆਂ ਦੀ ਪੂਰਤੀ ਲਈ 3 ਹਜ਼ਾਰ ਰੁਪਏ ਦੀ ਮੰਗ ਕੀਤੀ। ਪਿਤਾ ਨੇ ਪੁੱਤਰ ਨੂੰ ਘਰ ਆ ਕੇ ਪੈਸੇ ਦੇਣ ਲਈ ਕਿਹਾ। ਸਮਾਗਮ ਮਗਰੋਂ ਜਦੋਂ ਉਹ ਘਰ ਪੁੱਜਿਆ ਤਾਂ ਉਸ ਦੇ ਪੁੱਤਰ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਹ ਪਿਤਾ ਦੀ ਕੁੱਟਮਾਰ ਕਰਕੇ ਉਸ ਦੀ ਜੇਬ ਵਿੱਚੋਂ 2 ਹਜ਼ਾਰ ਰੁਪਏ ਕੱਢ ਕੇ ਫ਼ਰਾਰ ਹੋ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ।

Advertisement

Advertisement
Advertisement
Author Image

joginder kumar

View all posts

Advertisement