ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ’ਚ ਪਿਤਾ ਦੀ ਮੌਤ ਤੇ ਪੁੱਤਰ ਗੰਭੀਰ ਜਖ਼ਮੀ

07:29 AM Jul 17, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 16 ਜੁਲਾਈ
ਪਿੰਡ ਜਨੇਰ ਕੋਲ ਬੁਲੇਟ ਮੋਟਰਸਾਈਕਲ ਤੇ ਮਹਿੰਦਰਾ ਪਿੱਕਅਪ ਗੱਡੀ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਹੈ। ਥਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਤੇ ਜਾਂਚ ਅਧਿਕਾਰੀ ਏਐੱਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਹਾਦਸੇ ਵਿਚ ਮੋਟਰਸਾਈਕਲ ਚਾਲਕ 43 ਸਾਲਾ ਸਾਰਜ ਸਿੰਘ ਵਾਸੀ ਧਰਮ ਸਿੰਘ ਵਾਲਾ ਹਾਲ ਆਬਾਦ ਕੋਟ ਈਸੇ ਖਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ 17 ਸਾਲਾ ਪੁੱਤਰ ਜਸਕਰਨ ਸਿੰਘ ਗੰਭੀਰ ਜਖ਼ਮੀ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਵਰਕਰ ਅਤੇ ਥਾਣਾ ਕੋਟ ਈਸੇ ਖਾਂ ਪੁਲੀਸ ਮੌਕੇ ’ਤੇ ਪੁੱਜ ਗਈ।

Advertisement

Advertisement
Advertisement