ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੀ ਨਾਲ ਜਬਰ-ਜਨਾਹ ਤੋਂ ਬਾਅਦ ਕਤਲ ਕਰਨ ਦੇ ਦੋਸ਼ ਹੇਠ ਪਿਤਾ ਨੂੰ ਫਾਂਸੀ ਦੀ ਸਜ਼ਾ

08:37 AM Aug 30, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਅਗਸਤ
ਇੱਥੋਂ ਦੀ ਪੋਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ-ਜਨਾਹ ਕਰਕੇ ਕਤਲ ਕਰਨ ਦੇ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਤੇ ਫਾਂਸੀ ਦੀ ਸਜ਼ਾ ਸੁਣਾਈ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਪ੍ਰਤਾਪ ਸਿੰਘ (36) ਨੂੰ ਸਜ਼ਾ ਸੁਣਾਈ ਗਈ ਹੈ। ਇਸ ਦੌਰਾਨ ਬਚਾਅ ਪੱਖ ਦੇ ਵਕੀਲ ਵਲੋਂ ਦਿੱਤੀਆਂ ਦਲੀਲਾਂ ਨਾਲ ਅਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜ਼ਾ ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੋਸਕੋ ਐਕਟ ਦੀ ਧਾਰਾ 6 ਤਹਿਤ ਤਾ ਉਮਰ ਭਰ ਲਈ ਉਮਰ ਕੈਦ ਤੇ ਪੰਜਾਹ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਜਾਣਕਾਰੀ ਅਨੁਸਾਰ ਪ੍ਰਤਾਪ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਆਪਣੇ ਬੱਚਿਆਂ ਨਾਲ ਰਹਿੰਦੀ ਸੀ ਤੇ ਪ੍ਰਤਾਪ ਸਮੇਂ-ਸਮੇਂ ’ਤੇ ਆਪਣੀ ਬੱਚੀ ਨੂੰ ਨਾਲ ਲੈ ਜਾਂਦਾ ਸੀ। ਉਸ ਨੇ ਬੱਚੀ ਨਾਲ ਜਬਰ ਜਨਾਹ ਕਰਕੇ ਉਸ ਦਾ ਕਤਲ ਕਰ ਦਿੱਤਾ ਤੇ ਲਾਸ਼ ਦਰਖਤ ਨਾਲ ਲਟਕਾ ਦਿੱਤੀ। ਥਾਣਾ ਖਿਲਚੀਆਂ ਵਿਚ ਰਮਨਜੀਤ ਕੌਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ।

Advertisement

Advertisement