For the best experience, open
https://m.punjabitribuneonline.com
on your mobile browser.
Advertisement

ਜਵਾਈ ਵੱਲੋਂ ਸਹੁਰੇ ਦੀ ਕੁੱਟਮਾਰ

08:27 AM Sep 05, 2024 IST
ਜਵਾਈ ਵੱਲੋਂ ਸਹੁਰੇ ਦੀ ਕੁੱਟਮਾਰ
Advertisement

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਿਵੀਜ਼ਨ ਨੰਬਰ 7 ਦੇ ਇਲਾਕੇ ਵਿਸ਼ਵਕਰਮਾ ਨਗਰ ਤਾਜਪੁਰ ਰੋਡ ’ਤੇ ਇੱਕ ਵਿਅਕਤੀ ਵੱਲੋਂ ਆਪਣੇ ਸਹੁਰੇ ਦੀ ਕੁੱਟਮਾਰ ਕੀਤੀ ਗਈ ਹੈ। ਇਸ ਸਬੰਧੀ ਕਰੋੜੀ ਮੱਲ ਵਾਸੀ ਗੁਰੂ ਅਰਜਨ ਦੇਵ ਨਗਰ ਨੇ ਦੱਸਿਆ ਕਿ ਉਹ ਆਪਣੇ ਐਕਟਿਵਾ ’ਤੇ ਘਰ ਜਾ ਰਿਹਾ ਸੀ ਤਾਂ ਵਿਸ਼ਵਕਰਮਾ ਨਗਰ ਗੁਰਦੁਆਰਾ ਸਾਹਿਬ ਪਾਸ ਉਸ ਦੇ ਜਵਾਈ ਸੌਰਵ ਕਪੂਰ ਵਾਸੀ ਸੁਖਦੇਵ ਨਗਰ ਅਤੇ ਅਣਪਛਾਤੇ ਵਿਅਕਤੀ ਨੇ ਉਸਨੂੰ ਫੇਟ ਮਾਰ ਕੇ ਹੇਠਾਂ ਸੁੱਟ ਦਿੱਤਾ ਅਤੇ ਉਸਦੀ ਕੁੱਟਮਾਰ ਕੀਤੀ। ਰੌਲਾ ਪਾਉਣ ’ਤੇ ਉਹ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਥਾਣੇਦਾਰ ਜਗਦੀਸ਼ ਰਾਜ ਨੇ ਦੱਸਿਆ ਕਿ ਪੁਲੀਸ ਵੱਲੋਂ ਸੌਰਵ ਕਪੂਰ ਅਤੇ ਅਣਪਛਾਤੇ ਵਿਆਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement
Advertisement
Author Image

Advertisement