ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਮੂਲੀ ਤਕਰਾਰ ਮਗਰੋਂ ਪੁੱਤ ਵੱਲੋਂ ਪਿਤਾ ਦਾ ਕਤਲ

11:14 AM Oct 10, 2024 IST
ਯਮੁਨਾਨਗਰ ਵਿੱਚ ਸਿਵਲ ਹਸਪਤਾਲ ਅੱਗੇ ਬੈਠੇ ਮ੍ਰਿਤਕ ਦੇ ਪਰਿਵਾਰਕ ਮੈਂਬਰ।

ਦਵਿੰਦਰ ਸਿੰਘ
ਯਮੁਨਾਨਗਰ, 9 ਅਕਤੂਬਰ
ਇੱਥੇ ਮਾਮੂਲੀ ਤਕਰਾਰ ਮਗਰੋਂ ਪੁੱਤਰ ਨੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਵਾਰਦਾਤ ਦੀ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪਹੁੰਚੀ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਅਨੁਸਾਰ ਮ੍ਰਿਤਕ ਦੀ ਪਛਾਣ ਸ਼ੀਸ਼ਪਾਲ ਵਾਸੀ ਤਾਜਕਪੁਰ ਥਾਣਾ ਸਦਰ ਯਮੁਨਾਨਗਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਤਾਜਕਪੁਰ ਦਾ ਰਹਿਣ ਵਾਲਾ ਸ਼ੀਸ਼ਪਾਲ ਸ਼ਰਾਬ ਪੀਣ ਦਾ ਆਦੀ ਸੀ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰ ਸ਼ਰਾਬ ਪੀਣ ਤੋਂ ਰੋਕਦੇ ਸਨ। ਉਨ੍ਹਾਂ ਦੱਸਿਆ ਕਿ ਉਸ ਦਾ ਦੋਸਤ ਅਤੇ ਦੂਰ ਦਾ ਰਿਸ਼ਤੇਦਾਰ ਅਜਮੇਰ ਸਿੰਘ ਇੰਦਰੀ ਖੇਤਰ ਦੇ ਪਿੰਡ ਚੌਗਾਵਾਂ ਤੋਂ ਤਾਜਕਪੁਰ ਆਇਆ ਹੋਇਆ ਸੀ ਅਤੇ ਦੋ ਦਿਨਾਂ ਤੋਂ ਸ਼ੀਸ਼ਪਾਲ ਦੇ ਘਰ ਰੁਕਿਆ ਹੋਇਆ ਸੀ। ਅੱਜ ਜਦੋਂ ਸ਼ੀਸ਼ਪਾਲ ਅਜਮੇਰ ਸਿੰਘ ਨੂੰ ਛੱਡਣ ਲਈ ਸਾਈਕਲ ਲੈਣ ਗਲੀ ਵਿੱਚ ਗਿਆ ਤਾਂ ਪੁੱਤਰ ਜਗਵਿੰਦਰ ਸਿੰਘ ਨੇ ਅਪਣੇ ਪਿਤਾ ਸ਼ੀਸ਼ਪਾਲ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਅਧਿਕਾਰੀ ਅਨੁਸਾਰ ਸ਼ਿਕਾਇਤਕਰਤਾ ਅਜਮੇਰ ਸਿੰਘ ਦੀ ਸ਼ਿਕਾਇਤ ’ਤੇ ਜਗਵਿੰਦਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ ਤੇ ਉਸ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ।

Advertisement

Advertisement