ਕਸਬਾ ਫਤਿਆਬਾਦ ਵਿਚ ਚਾਰ ਬੱਚਿਆਂ ਦੇ ਪਿਤਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ
01:08 PM May 27, 2025 IST
ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 27 ਮਈ
Advertisement
ਥਾਣਾ ਗੋਇੰਦਵਾਲ ਅਧੀਨ ਆਉਂਦੇ ਕਸਬਾ ਫਤਿਆਬਾਦ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਚਾਰ ਬੱਚਿਆਂ ਦੇ ਪਿਤਾ ਦੀ ਮੌਤ ਹੋ ਗਈ ਹੈ। ਮ੍ਰਿਤਕ ਗੁਰਵਿੰਦਰ ਸਿੰਘ ਮਿੰਟੂ (30) ਦੀ ਪਤਨੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਕਰਨ ਦਾ ਆਦੀ ਸੀ। ਬੀਤੀ ਰਾਤ ਗੁਰਵਿੰਦਰ ਸਿੰਘ ਮਿੰਟੂ ਨੇ ਨਸ਼ੇ ਦੀ ਓਵਰਡੋਜ਼ ਲੈ ਲਈ, ਜਿਸ ਕਾਰਨ ਉਸ ਦੀ ਹਾਲਤ ਜਿਆਦਾ ਵਿਗੜਨ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਕਾਬਲ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਚਾਰ ਬੱਚਿਆ ਦਾ ਬਾਪ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਨਸ਼ੇ ਪਹਿਲਾਂ ਵਾਂਗ ਵਿਕ ਰਹੇ ਹਨ ਪਰ ਪੁਲੀਸ ਪ੍ਰਸਾਸ਼ਨ ਨਸ਼ਿਆਂ ਖਿਲਾਫ਼ ਸਿਰਫ ਖ਼ਾਨਾਪੂਰਤੀ ਤੱਕ ਸੀਮਤ ਹੈ। ਪੀੜਤ ਪਰਿਵਾਰ ਨੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਨੂੰ ਮਹਿਜ਼ ਖਾਨਾਪੂਰਤੀ ਦੱਸਦਿਆਂ ਮੰਗ ਕੀਤੀ ਕਿ ਨਸ਼ਿਆਂ ’ਤੇ ਮੁਕੰਮਲ ਰੋਕ ਲਾਈ ਜਾਵੇ।
Advertisement
Advertisement