ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

14 ਮਹੀਨਿਆਂ ਦੀ ਧੀ ਦੇ ਕਤਲ ਦੇ ਦੋਸ਼ ਹੇਠ ਪਿਤਾ ਨੂੰ ਉਮਰ ਕੈਦ

06:18 AM Mar 29, 2024 IST

ਪੱਤਰ ਪ੍ਰੇਰਕ
ਰੂਪਨਗਰ, 28 ਮਾਰਚ
ਰੂਪਨਗਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਸ੍ਰੀ ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਭਲਿਆਣ ਦੇ ਇੱਕ ਵਿਅਕਤੀ ਨੂੰ ਆਪਣੀ 14 ਮਹੀਨਿਆਂ ਦੀ ਧੀ ਦੀ ਹੱਤਿਆ ਕਰਨ ਦਾ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਅਤੇ 10,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਮੁਲਜ਼ਮ ਨੂੰ ਦੋ ਸਾਲ ਹੋਰ ਵਾਧੂ ਕੈਦ ਕੱਟਣੀ ਪਵੇਗੀ।
‌ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਕੋਲ ਪਹਿਲਾਂ ਇੱਕ ਪੰਜ ਸਾਲਾਂ ਦੀ ਲੜਕੀ ਸੀ, ਜਿਸ ਉਪਰੰਤ ਉਸ ਦੀ ਪਤਨੀ ਨੇ ਦੋ ਹੋਰ ਜੁੜਵਾਂ ਲੜਕੀਆਂ ਨੂੰ ਜਨਮ ਦਿੱਤਾ। ਹਾਲਾਂਕਿ ਮੁਲਜ਼ਮ ਦੀ ਸਲਾਹ ਨਾਲ ਉਸ ਦੀ ਪਤਨੀ ਨੇ ਨਵ ਜੰਮੀਆਂ ਲੜਕੀਆਂ ਵਿੱਚੋਂ ਇੱਕ ਲੜਕੀ ਆਪਣੀ ਮਾਸੀ ਦੇ ਜਵਾਈ ਦੀ ਭੈਣ ਨੂੰ ਗੋਦ ਦੇ ਦਿੱਤੀ ਸੀ, ਪਰ ਲੜਕੀਆਂ ਦੇ ਜਨਮ ਨੇ ਮੁਲਜ਼ਮ ਨੂੰ ਇਸ ਹੱਦ ਤੱਕ ਭੜਕਾਇਆ ਕਿ ਉਸ ਨੇ ਆਪਣੀ ਨਿੱਕੀ ਜਿਹੀ ਮਾਸੂਮ ਬੱਚੀ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਬਾਅਦ ਵਿੱਚ ਉਹ ਆਪਣੇ ਇੱਕ ਗੁਆਂਢੀ ਦੀ ਮਦਦ ਨਾਲ ਜ਼ਖਮੀ ਲੜਕੀ ਨੂੰ ਇਲਾਜ ਸਿਵਲ ਹਸਪਤਾਲ ਵੀ ਪਹੁੰਚਾਇਆ, ਪਰ ਉਦੋਂ ਤੱਕ ਬੱਚੀ ਦੀ ਮੌਤ ਹੋ ਚੁੱਕੀ ਸੀ।
ਪੁਲੀਸ ਨੇ ਮੁਲਜ਼ਮ ਦੇ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਜਾਂਚ ਉਪਰੰਤ 3 ਅਕਤੂਬਰ 2023 ਨੂੰ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਤੇ ਅੱਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਰਮੇਸ਼ ਕੁਮਾਰੀ ਦੀ ਅਦਾਲਤ ਮੁਲਜ਼ਮ ਨੂੰ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਅਤੇ ਦਸ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

Advertisement

Advertisement
Advertisement