ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਬੈਗ ਫਰੀ ਡੇਅ’ ਲਾਗੂ ਕਰਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ ਫਾਜ਼ਿਲਕਾ

07:29 AM Jul 11, 2024 IST
ਸਕੂਲੀ ਵਿਦਿਆਰਥੀਆਂ ਨਾਲ ਗੱਲਾਂ ਕਰਦੇ ਡੀਸੀ ਸੇਨੂ ਦੁੱਗਲ।

ਪਰਮਜੀਤ ਸਿੰਘ
ਫਾਜ਼ਿਲਕਾ, 10 ਜੁਲਾਈ
ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿੱਚ ਸਕੂਲ ਪ੍ਰਤੀ ਖਿੱਚ ਪੈਦਾ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ, ਜਿੱਥੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਹਰ ਮਹੀਨੇ ਇਕ ਦਿਨ ‘ਸਕੂਲ ਬਸਤਾ ਰਹਿਤ ਦਿਵਸ’ ਹੋਵੇਗਾ।
ਇਸ ਦਿਨ ਵਿਦਿਆਰਥੀ ਕਿਤਾਬਾਂ ਤੋਂ ਬਿਨਾਂ ਰਚਨਾਤਮਕ ਗਤੀਵਿਧੀਆਂ ਰਾਹੀਂ ਆਪਣੀ ਸਿੱਖਣ ਦੀ ਕਲਾ ਵਿੱਚ ਵਾਧਾ ਕਰਨਗੇ। ਇਸ ਪ੍ਰੋਗਰਾਮ ਦਾ ਰਸਮੀ ਉਦਘਾਟਨ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਏਕਤਾ ਕਲੋਨੀ ਤੋਂ ਕੀਤਾ। ਇਸ ਮੌਕੇ ਡੀਸੀ ਖੁਦ ਨਿਆਣਿਆਂ ਨਾਲ ਬਚਪਨ ਦੀਆਂ ਖੇਡਾਂ ਖੇਡਦੇ ਨਜ਼ਰ ਆਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਲਈ ਹਰ ਮਹੀਨੇ ਦੇ ਆਖਰੀ ਸ਼ਨਿਚਰਵਾਰ ਦਾ ਦਿਨ ‘ਬੈਗ ਮੁਕਤ ਦਿਵਸ’ ਵਜੋਂ ਤੈਅ ਕੀਤਾ ਗਿਆ ਹੈ। ਇਸ ਦਿਨ ਵਿਦਿਆਰਥੀ ਸਕੂਲ ਬੈਗ ਜਾਂ ਕਿਤਾਬੀ ਸਮੱਗਰੀ ਤੋਂ ਬਿਨਾਂ ਰਚਨਾਤਮਕਤਾ, ਟੀਮ ਵਰਕ ਅਤੇ ਆਲੋਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਣਗੇ।
ਪ੍ਰੋਗਰਾਮ ਵਿੱਚ ਸਮੂਹ ਖੇਡਾਂ, ਰਚਨਾਤਮਕ ਸੈਸ਼ਨ, ਕਹਾਣੀ ਸੁਣਾਉਣ, ਰੋਲ-ਪਲੇਅ, ਯੋਗਾ, ਵਿਗਿਆਨ ਪ੍ਰਯੋਗ, ਕਲਾਸ ਚਰਚਾਵਾਂ ਅਤੇ ਬਾਹਰੀ ਗਤੀਵਿਧੀਆਂ ਸ਼ਾਮਲ ਹਨ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਇੱਕ ਤਣਾਅ-ਮੁਕਤ ਸਿੱਖਣ ਅਨੁਭਵ ਪ੍ਰਦਾਨ ਕਰਨਾ, ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ, ਵਿਦਿਆਰਥੀਆਂ ਅੰਦਰ ਕਲਪਨਾ ਸ਼ਕਤੀ ਨੂੰ ਪ੍ਰਫੁੱਲਤ ਕਰਦਿਆਂ ਉਨ੍ਹਾਂ ਦਾ ਸਮੁੱਚਾ ਵਿਕਾਸ ਕਰਨਾ ਹੈ। ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੋਵਾਂ ਪ੍ਰਕਾਰ ਦੀਆਂ ਜਮਾਤਾਂ ਵਿਚ ਇਹ ਬੈਗ ਫਰੀ ਦਿਵਸ ਹੋਇਆ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਹਿਲਕਦਮੀ ਨਾਲ ਅਧਿਆਪਕਾਂ ਵਿੱਚ ਵੀ ਨਵੀਂ ਤਾਜ਼ਗੀ ਆਵੇਗੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ, ਬਲਾਕ ਪ੍ਰਾਇਮਰੀ ਅਫ਼ਸਰ ਅਜੈ ਕੁਮਾਰ ਛਾਬੜਾ ਅਤੇ ਭਾਲਾ ਰਾਮ, ਸਕੂਲ ਹੈੱਡ ਰੇਣੂ ਬਾਲਾ, ਡੀਡੀਐੱਫ ਅਭਿਸ਼ੇਕ ਕੁਮਾਰ, ਨੋਡਲ ਅਫ਼ਸਰ ਵਿਜੈ ਕੁਮਾਰ, ਪ੍ਰਦੀਪ ਸ਼ਰਮਾ ਹਾਜ਼ਰ ਸਨ।

Advertisement

Advertisement