ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਘੀ ਜੱਜ ਵੱਲੋਂ ਟਰੰਪ ਖਿਲਾਫ਼ ਦਰਜ ਗੁਪਤ ਦਸਤਾਵੇਜ਼ ਕੇਸ ਰੱਦ

07:06 AM Jul 16, 2024 IST

ਵਾਸ਼ਿੰਗਟਨ, 15 ਜੁਲਾਈ
ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਖਿਲਾਫ਼ ਗੁਪਤ ਦਸਤਾਵੇਜ਼ਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਕਰ ਰਹੇ ਸੰਘੀ ਜੱਜ ਨੇ ਕੇਸ ਰੱਦ ਕਰ ਦਿੱਤਾ ਹੈ। ਜੱਜ ਨੇ ਬਚਾਅ ਪੱਖ ਦੇ ਵਕੀਲ ਦੀ ਇਸ ਦਲੀਲ ਨਾਲ ਸਹਿਮਤੀ ਜਤਾਈ ਕਿ ਟਰੰਪ ਖਿਲਾਫ਼ ਦੋਸ਼ ਪੱਤਰ ਦਾਖ਼ਲ ਕਰਨ ਵਾਲੇ ਵਿਸ਼ੇਸ਼ ਵਕੀਲ ਦੀ ਨਿਯੁਕਤੀ ਗੈਰਕਾਨੂੰਨੀ ਸੀ। ਅਮਰੀਕਾ ਦੇ ਜ਼ਿਲ੍ਹਾ ਜੱਜ ਏਲੀਨ ਕੈਨਨ ਨੇ ਫੌਜਦਾਰੀ ਕੇਸ ਵਿਚ ਇਹ ਬੇਜੋੜ ਫੈਸਲਾ ਅਜਿਹੇ ਮੌਕੇ ਸੁਣਾਇਆ ਹੈ ਜਦੋਂ ਇਸ ਕੇਸ ਨੂੰ ਸਾਬਕਾ ਰਾਸ਼ਟਰਪਤੀ ਤੇ ਅਗਾਮੀ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਦੇ ਰਾਹ ਦਾ ਮੁੱਖ ਅੜਿੱਕਾ ਮੰਨਿਆ ਜਾ ਰਿਹਾ ਸੀ। -ਏਪੀ

Advertisement

Advertisement
Advertisement