For the best experience, open
https://m.punjabitribuneonline.com
on your mobile browser.
Advertisement

ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹਾਂ: ਪ੍ਰਬੋਧ ਟਿਰਕੀ

07:44 AM Apr 22, 2024 IST
ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹਾਂ  ਪ੍ਰਬੋਧ ਟਿਰਕੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਭੁਬਨੇਸ਼ਵਰ, 21 ਅਪਰੈਲ
ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪ੍ਰਬੋਧ ਟਿਰਕੀ ਨੇ ਉੜੀਸਾ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਨਾ ਬਣਾਏ ਜਾਣ ’ਤੇ ਕਾਂਗਰਸ ਤੋਂ ਅਸਤੀਫਾ ਦੇਣ ਮਗਰੋਂ ਅੱਜ ਕਿਹਾ ਕਿ ਪਾਰਟੀ ਨੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਟਿਰਕੀ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਨੇ ਕਾਰਨ ਦੱਸੇ ਬਿਨਾਂ ਹੀ ਉਨ੍ਹਾਂ ਨੂੰ ਉਮੀਦਵਾਰ ਨਾ ਬਣਾ ਕੇ ਅਪਮਾਨ ਕੀਤਾ ਹੈ। ਪਾਰਟੀ ਨੇ ਸੁੰਦਰਗੜ੍ਹ ਜ਼ਿਲ੍ਹੇ ਵਿੱਚ ਤਲਸਾਰਾ ਵਿਧਾਨ ਸਭਾ ਸੀਟ ’ਤੇ ਟਿਰਕੀ ਦੇ ਥਾਂ ਦੇਬੇਂਦਰ ਭਿਤਰੀਆ ਨੂੰ ਉਮੀਦਵਾਰ ਐਲਾਨਿਆ ਹੈ। ਟਿਰਕੀ ਨੇ ਕਿਹਾ, ‘‘ਮੈਂ ਕਾਂਗਰਸ ਲੀਡਰਸ਼ਿਪ ਵੱਲੋਂ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹਾਂ। ਉਨ੍ਹਾਂ ਨੇ ਮੇਰਾ ਭਰੋਸਾ ਤੋੜਿਆ ਹੈ।’’ ਉਨ੍ਹਾਂ ਕਿਹਾ, ‘‘ਇਹ ਮੇਰਾ ਅਪਮਾਨ ਹੈ ਕਿਉਂਕਿ ਪਾਰਟੀ ਨੇ ਮੈਨੂੰ ਕਾਰਨ ਦੱਸੇ ਬਿਨਾਂ ਮੇਰੀ ਉਮੀਦਵਾਰੀ ਵਾਪਸ ਲੈ ਲਈ।’’ ਉਨ੍ਹਾਂ ਕਿਹਾ ਕਿ ਇਹ ਖ਼ਬਰ ਉਨ੍ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਾਸਤੇ ਹੈਰਾਨ ਕਰਨ ਵਾਲੀ ਹੈ।
ਪਿਛਲੇ ਸਾਲ ਸਤੰਬਰ ਵਿੱਚ ਕਾਂਗਰਸ ’ਚ ਸ਼ਾਮਲ ਹੋਏ ਟਿਰਕੀ ਨੇ ਸ਼ਨਿਚਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਟਿਰਕੀ ਨੇ ਕਿਹਾ, ‘‘ਮੈਂ ਕਾਂਗਰਸ ਦੇ ਸੂਬਾ ਪ੍ਰਧਾਨ ਸ਼ਰਤ ਪਟਨਾਇਕ, ਉੜੀਸਾ ਲਈ ਪਾਰਟੀ ਦੇ ਇੰਚਾਰਜ ਅਜੈ ਕੁਮਾਰ ਅਤੇ ਸੀਨੀਅਰ ਆਗੂ ਬਿਜੈ ਪਟਨਾਇਕ ਨੂੰ ਫੋਨ ਕੀਤਾ ਪਰ ਉਹ ਮੇਰਾ ਫੋਨ ਨਹੀਂ ਉਠਾ ਰਹੇ ਹਨ।’’ ਟਿਰਕੀ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਚਰਚਾ ਕਰਨ ਤੋਂ ਬਾਅਦ ਭਵਿੱਖ ਦੀ ਰਣਨੀਤੀ ਬਾਰੇ ਫੈਸਲਾ ਲੈਣਗੇ। ਇਹ ਪੁੱਛੇ ਜਾਣ ’ਤੇ ਕਿ ਕੀ ਉਹ ਬੀਜੂ ਜਨਤਾ ਦਲ (ਬੀਜੇਡੀ) ਜਾਂ ਭਾਜਪਾ ਵਿੱਚ ਸ਼ਾਮਲ ਹੋਣਗੇ, ਉਨ੍ਹਾਂ ਕਿਹਾ, ‘‘ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਮੇਰੇ ਵਾਸਤੇ ਇੱਕਮਾਤਰ ਬਦਲ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਬਚਿਆ ਹੈ। ਮੈਂ ਅਜੇ ਕੋਈ ਫੈਸਲਾ ਨਹੀਂ ਲਿਆ ਹੈ।’’ -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×