ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੀਸੀ ਦਫ਼ਤਰ ਤੇ ਗੁਰੂ ਤੇਗ ਬਹਾਦਰ ਹਾਲ ’ਤੇ ਚੜ੍ਹੇ ਮਹਿਲਾ ਪ੍ਰੋਫੈਸਰ

10:11 AM Aug 14, 2024 IST
ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ’ਤੇ ਚੜ੍ਹੇ ਹੋਏ ਸੰਘਰਸ਼ਕਾਰੀ ਪ੍ਰੋਫੈਸਰ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 13 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਲਈ ਡੀਨ ਦਫ਼ਤਰ ਅੱਗੇ ਲਾਇਆ ਪੱਕਾ ਧਰਨਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਪ੍ਰੋਫੈਸਰਾਂ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਉਨ੍ਹਾਂ ਨੂੰ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੇਣ ਦੀ ਥਾਂ ਇੰਟਰਵਿਊ ਲੈਣ ਦਾ ਤਾਨਾਸ਼ਾਹੀ ਫੁਰਮਾਨ ਜਾਰੀ ਕਰ ਰਹੇ ਹਨ। ਵੀਸੀ ਦੇ ਇਸ ਰਵੱਈਏ ਕਾਰਨ ਅੱਜ ਮਜਬੂਰਨ ਆਪਣੀ ਹੱਕੀ ਮੰਗਾਂ ਲਈ ਮਹਿਲਾ ਸਹਾਇਕ ਪ੍ਰੋਫ਼ੈਸਰਾਂ ਨੂੰ ਵਾਈਸ ਚਾਂਸਲਰ ਦੇ ਦਫ਼ਤਰ ਦੀ ਇਮਾਰਤ ਅਤੇ ਗੁਰੂ ਤੇਗ ਬਹਾਦਰ ਹਾਲ ’ਤੇ ਚੜ੍ਹਨਾ ਪੈ ਗਿਆ। ਗੁਰੂ ਤੇਗ਼ ਬਹਾਦਰ ਹਾਲ ’ਤੇ ਚੜ੍ਹਨ ਵਾਲੀਆਂ ਪ੍ਰੋਫ਼ੈਸਰ ਵਿੱਚ ਡਾ. ਰਮਨਦੀਪ ਕੌਰ, ਪ੍ਰੋਫ਼ੈਸਰ ਸੰਗੀਤਾ, ਪ੍ਰੋਫੈਸਰ ਸੁਖਵੀਰ ਕੌਰ, ਪ੍ਰੋਫ਼ੈਸਰ ਦਿਵਿਆ, ਪ੍ਰੋਫ਼ੈਸਰ ਸਤਮੀਤ ਕੌਰ ਸ਼ਾਮਲ ਹਨ। ਵੀਸੀ ਦਫ਼ਤਰ ’ਤੇ ਚੜ੍ਹੇ ਮਹਿਲਾ ਪ੍ਰੋਫ਼ੈਸਰਾਂ ਨੇ ਕਿਹਾ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਇਸ ਸਭ ਦੇ ਜ਼ਿੰਮੇਵਾਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਸਕੱਤਰ ਕੇਕੇ ਯਾਦਵ ਸਮੇਤ ‘ਆਪ’ ਸਰਕਾਰ ਹੋਵੇਗੀ। ਇਸ ਦੌਰਾਨ ਡੀਨ ਦਫ਼ਤਰ ਅੱਗੇ ਧਰਨੇ ’ਤੇ ਕਈ ਪ੍ਰੋਫ਼ੈਸਰਾਂ ਦੀ ਹਾਲਤ ਨਾਜ਼ੁਕ ਹੋ ਗਈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਸਾਰੇ ਪ੍ਰੋਫੈਸਰ ਯੂਜੀਸੀ, ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਜੋ ਪ੍ਰੋਫੈਸਰ ਲੱਗਣ ਦੇ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਯੂਨੀਵਰਸਿਟੀ ਵੱਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਕਿ ਕਾਂਸਟੀਚੂਐਂਟ ਕਾਲਜ ਅਤੇ ਨੇਬਰਹੁੱਡ ਕੈਂਪਸ ਵਿੱਚ ਪੜ੍ਹਾਉਂਦੇ ਇਨ੍ਹਾਂ ਪ੍ਰੋਫੈਸਰਾਂ ਨੂੰ ਮੁੜ ਤੋਂ ਇੰਟਰਵਿਊ ਦੇਣੀ ਪਵੇਗੀ ਜਿਸ ਨਾਲ ਕਾਂਸਟੀਚੂਐਂਟ ਕਾਲਜ ਅਤੇ ਨੇਬਰਹੁੱਡ ਕੈਂਪਸ ਵਿੱਚ ਕੰਮ ਕਰਦੇ ਪ੍ਰੋਫੈਸਰਾਂ ਨੂੰ ਨੌਕਰੀਆਂ ਖੋਹਣ ਦਾ ਡਰ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿਚ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਆਈ ਸੀ ਪਰ ਇਸ ਸਰਕਾਰ ਨੇ ਨਵਾਂ ਰੁਜ਼ਗਾਰ ਤਾਂ ਕੀ ਦੇਣਾ ਸੀ, ਸਗੋਂ ਪਹਿਲਾਂ ਤੋਂ ਕੱਚੇ ਰੁਜ਼ਗਾਰ ’ਤੇ ਕੰਮ ਕਰਦੇ ਨੌਜਵਾਨਾਂ ਤੋਂ ਵੀ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ 15 ਅਗਸਤ ਨੂੰ ਜਲੰਧਰ ਵਿੱਚ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਰਵੀ ਦਿੱਤ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਦੇਵ ਕਰਨ, ਡਾ ਹਰਜੀਤ ਕੌਰ, ਗੁਰਪ੍ਰੀਤ ਕੌਰ ਸਮੇਤ ਸਮੂਹ ਪ੍ਰੋਫੈਸਰ ਹਾਜ਼ਰ ਸਨ।

Advertisement

Advertisement
Advertisement