ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਿਰੋਜ਼ਪੁਰ ਕਾਂਡ: ਨਿੱਜੀ ਦੁਸ਼ਮਣੀ ਚਲਦਿਆਂ ਕੀਤੇ ਗਏ ਸੀ ਕਤਲ

01:30 PM Sep 10, 2024 IST
ਜਾਣਕਾਰੀ ਦਿੰਦੇ ਹੋਏ ਐੱਸਐੱਸਪੀ। ਫੋਟੋ ਏਐੱਨਆਈ

ਫਿਰੋਜ਼ਪੁਰ, 10 ਸਤੰਬਰ

Advertisement

ਪੰਜਾਬ ਪੁਲੀਸ ਨੇ ਮੁੰਬਈ ਪੁਲੀਸ ਦੀ ਮਦਦ ਨਾਲ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਛੇ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਦਿਆਂ ਸਨਸਨੀਖੇਜ਼ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਇਸ ਕੇਸ ਵਿਚ ਮੁਲਜ਼ਮਾਂ ਦੀ ਪਛਾਣ ਦਲਜੀਤ ਸਿੰਘ, ਰਵਿੰਦਰ ਸਿੰਘ ਉਰਫ਼ ਰਵੀ (8 ਅਪਰਾਧਿਕ ਕੇਸ ਚੱਲ ਰਹੇ ਹਨ), ਰਵਵੀਰ ਸਿੰਘ, ਸੁਖਚੈਨ ਸਿੰਘ, ਅਕਸ਼ੈ (ਇੱਕ ਲੰਬਿਤ ਅਪਰਾਧਿਕ ਮਾਮਲਾ), ਪ੍ਰਿੰਸ ਅਤੇ ਗੁਰਪ੍ਰੀਤ ਸਿੰਘ (ਦੋਵਾਂ 'ਤੇ ਪੰਜ ਅਪਰਾਧਿਕ ਕੇਸ ਚੱਲ ਰਹੇ ਹਨ), ਫਿਰੋਜ਼ਪੁਰ ਵਜੋਂ ਹੋਈ ਹੈ। ਫਿਰੋਜ਼ਪੁਰ ਦੇ ਐਸਐਸਪੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ 3 ਸਤੰਬਰ ਨੂੰ ਫਿਰੋਜ਼ਪੁਰ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਵੱਖ-ਵੱਖ ਟੀਮਾਂ ਵੱਲੋਂ ਸਰੋਤਾਂ ਅਤੇ ਤਾਲਮੇਲ ਦੇ ਯਤਨਾਂ ਨਾਲ ਹਮਲਾਵਰਾਂ ਦੀ ਪਛਾਣ ਕੀਤੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਕਤਲ ਕਾਂਡ ਵਿੱਚ ਸ਼ਾਮਲ ਦੋਵੇਂ ਧਿਰਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਦੁਸ਼ਮਣੀ ਚੱਲ ਰਹੀ ਸੀ ਅਤੇ ਮਈ ਮਹੀਨੇ ਦੌਰਾਨ ਦੋਹਾਂ ਧਿਰਾਂ ਵਿਕਾਰ ਝਗੜਾ ਵੀ ਹੋਇਆ ਸੀ। ਜਿਸ ਦੀ ਰੰਜਿਸ਼ ਦੇ ਚਲਦਿਆਂ ਦੋਸ਼ੀਆਂ ਨੇ ਇਸ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ। -ਏਐੱਨਆਈ

Advertisement
Advertisement