ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਔਰੰਗਾਬਾਦ ਪੁਲੀਸ ਵੱਲੋਂ 6 ਸ਼ੂਟਰ ਗ੍ਰਿਫ਼ਤਾਰ

02:47 PM Sep 07, 2024 IST
ਮੰਗਲਵਾਰ ਨੂੰ ਫਿਰੋਜ਼ਪੁਰ ਵਿਚ ਵਾਪਰੀ ਘਟਨਾ ਮੌਕੇ ਦੀ ਤਸਵੀਰ। ਫਾਈਲ ਫੋਟੋ

ਔਰੰਗਾਬਾਦ (ਮਹਾਤਰਾਬਾਦ), 7 ਸਤੰਬਰ

Advertisement

Firozpur Triple Murder Case: ਬੀਤੀ ਰਾਤ ਕੀਤੀ ਕਾਰਵਾਈ ਦੌਰਾਨ ਮਹਾਰਾਸ਼ਟਰ ਦੇ ਛਤਰਪਤੀ ਸ਼ੰਭਾਜੀ ਨਗਰ ਔਰੰਗਾਬਾਦ ਸਿਟੀ ਪੁਲੀਸ ਨੇ ਹਾਲ ਹੀ ਵਿਚ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿਚ ਸ਼ਾਮਲ ਛੇ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਨਾਗਪੁਰ-ਮੁੰਬਈ ਸਮ੍ਰਿੱਧੀ ਸੁਪਰ ਐਕਸਪ੍ਰੈੱਸ ਵੇਅ ’ਤੇ ਭੱਜਣ ਦੀ ਕੋਸ਼ਿਸ਼ ਦੌਰਾਨ ਕਾਬੂ ਕੀਤਾ ਗਿਆ।

ਪੁਲੀਸ ਕਮਿਸ਼ਨਰ ਪ੍ਰਵੀਨ ਪਵਾਰ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਸਿਟੀ ਪੁਲੀਸ ਨੇ ਸਫਲਤਾਪੂਰਵਕ ਕਾਰਵਾਈ ਕਰਦਿਆਂ ਡਰਾਈਵਰ ਸਮੇਤ ਕੁੱਲ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਸ਼ੂਟਰਾਂ ਦੀ ਪਛਾਣ ਰਵਿੰਦਰ ਸਿੰਘ ਉਰਫ ਰਵੀ, ਸੁਖਚੈਨ ਸਿੰਘ, ਅਕਸ਼ੈ ਕੁਮਾਰ ਉਰਫ ਬੱਚਾ, ਦਲੇਰ ਸਿੰਘ, ਗੁਰਪ੍ਰੀਤ ਸਿੰਘ ਅਤੇ ਪ੍ਰਿੰਸ ਸਾਰੇ ਵਾਸੀ ਪੰਜਾਬ ਵਜੋਂ ਹੋਈ ਹੈ। ਗੱਡੀ ਦੇ ਡਰਾਈਵਰ ਦੀ ਪਛਾਣ ਨਾਂਦੇੜ ਦੇ ਰਹਿਣ ਵਾਲੇ ਗਜੇਂਦਰ ਸ਼੍ਰੀਰਾਮ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਵਿੱਚ ਵਾਪਰੀ ਵੱਡੀ ਘਟਨਾ ਵਿਚ ਮੰਗਲਵਾਰ ਦੁਪਹਿਰੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਨੇੜੇ ਹਮਲਾਵਰਾਂ ਨੇ 36 ਗੋਲੀਆਂ ਚਲਾਈਆਂ ਸੀ। ਇਸ ਹਮਲੇ ਵਿੱਚ ਜਸਪ੍ਰੀਤ ਕੌਰ (22) ਜਿਸ ਦਾ ਵਿਆਹ ਧਰਿਆ ਹੋਇਆ ਸੀ, ਉਸ ਦੇ ਚਚੇਰੇ ਭਰਾ ਦਿਲਦੀਪ ਸਿੰਘ (32) ਅਤੇ ਇੱਕ ਜਾਣਕਾਰ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ ਸੀ। ਇਸ ਉਪਰੰਤ ਪੁਲੀਸ ਵੱਲੋਂ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। -ਏਐੱਨਆਈ

Advertisement

Advertisement
Tags :
Firozpur Tripple Murder Case:Latest KhabarMumbai PolicePunjab and Haryana High Courtpunjab newsPunjabi khabarPunjabi News