For the best experience, open
https://m.punjabitribuneonline.com
on your mobile browser.
Advertisement

ਤੀਆਂ ਦਾ ਤਿਉਹਾਰ: ਪੰਜਾਬੀ ਪਹਿਰਾਵੇ ਵਿੱਚ ਸਜੀਆਂ ਮੁਟਿਆਰਾਂ

06:24 AM Aug 05, 2024 IST
ਤੀਆਂ ਦਾ ਤਿਉਹਾਰ  ਪੰਜਾਬੀ ਪਹਿਰਾਵੇ ਵਿੱਚ ਸਜੀਆਂ ਮੁਟਿਆਰਾਂ
ਗੀਗੇਮਾਜਰਾ ’ਚ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਦਾ ਸਨਮਾਨ ਕਰਦੀਆਂ ਹੋਈਆਂ ਬੀਬੀਆਂ। -ਫੋਟੋ: ਚਿੱਲਾ
Advertisement

ਪੱਤਰ ਪ੍ਰੇਰਕ
ਬਨੂੜ, 4 ਅਗਸਤ
ਨਜ਼ਦੀਕੀ ਪਿੰਡ ਗੀਗੇਮਾਜਰਾ ’ਚ ਅੱਜ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਵਿੱਚ ਮੁਹਾਲੀ ਨਿਗਮ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਸੋਹਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਸਪ੍ਰੀਤ ਕੌਰ ਬੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਪਿੰਡ ਦੇ ਨੌਜਵਾਨ ਆਗੂ ਮੱਖਣ ਸਿੰਘ ਫੌਜੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਚ ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ, ਰਾਜਿੰਦਰ ਕੌਰ, ਹਰਮੀਤ ਕੌਰ, ਮਨਦੀਪ ਕੌਰ ਆਦਿ ਦੀ ਅਗਵਾਈ ਹੇਠ ਮਨਾਈਆਂ ਤੀਆਂ ਵਿੱਚ ਬਜ਼ੁਰਗ ਮਹਿਲਾਵਾਂ ਵੱਲੋਂ ਚਰਖ਼ਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਤੇ ਉਨ੍ਹਾਂ ਚਰਖ਼ੇ ਕੱਤ ਕੇ ਵੀ ਵਿਖਾਏ।
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਨਜ਼ਦੀਕੀ ਪਿੰਡ ਗੜ੍ਹੀ ਵਿੱਚ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆਂ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਪੰਜਾਬ ਦੇ ਸੱਭਿਆਚਾਰਕ ਵਿਰਸੇ ਦੀ ਰੰਗਤ ਦੇਖਣ ਨੂੰ ਮਿਲੀ। ਪਿੰਡ ਦੀਆਂ ਬਿਰਧ ਔਰਤਾਂ, ਨਵੀਆਂ ਵਿਆਹੀਆਂ ਮੁਟਿਆਰਾਂ ਅਤੇ ਲੜਕੀਆਂ ਨੇ ਪੀਘਾਂ ਝੂਟੀਆਂ, ਗਿੱਧਾ ਪਾਇਆ, ਗੀਤ ਗਾਏ। ਇਸ ਮੌਕੇ ਚਰਖਾ ਕੱਤਣ ਦੇ ਮੁਕਾਬਲੇ ਵੀ ਕਰਵਾਏ ਗਏ। ਜੇਤੂ ਰਹੀਆਂ ਲੜਕੀਆਂ ਦਾ ਪੰਚਾਇਤ ਵਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਜਸਵਿੰਦਰ ਸਿੰਘ, ਪੰਚ ਗੁਰਮੇਲ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਦਲਜੀਤ ਕੌਰ, ਸੁਖਦੀਪ ਕੌਰ, ਸਿਮਰਨ ਕੌਰ, ਗੁਰਜੀਤ ਕੌਰ ਅਤੇ ਗਗਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਕੁਰਾਲੀ (ਪੱਤਰ ਪ੍ਰੇਰਕ): ਸਥਾਨਕ ਚਕਵਾਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਾਇਮਰੀ ਵਿੰਗ ਦੇ ਬੱਚਿਆਂ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਧਰਮਿੰਦਰ ਜੋਸ਼ੀ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਵਿੱਚ ਸੰਸਥਾ ਦੇ ਮੈਨੇਜਰ ਬਿੱਟੂ ਖੁੱਲਰ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਦੌਰਾਨ ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਕਈ ਆਈਟਮਾਂ ਪੇਸ਼ ਕੀਤੀਆਂ। ਇਸ ਮੌਕੇ ਮੈਨੇਜਰ ਬਿੱਟੂ ਖੁੱਲਰ ਵੱਲੋਂ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਕਰਵਾਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ।

Advertisement

Advertisement
Advertisement
Author Image

Advertisement