ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਮਜ਼ਦਗੀਆਂ ਦੇ ਪਹਿਲੇ ਦਿਨ ਘੱਟ ਉਮੀਦਵਾਰਾਂ ਨੇ ਭਰੇ ਪੱਤਰ

10:44 AM May 08, 2024 IST
ਖਡੂਰ ਸਾਹਿਬ ਤੋਂ ਆਪਣੇ ਫਾਰਮ ਭਰਦੇ ਹੋਏ ‘ਆਸ ਪੰਜਾਬ ਪਾਰਟੀ’ ਦੇ ਉਮੀਦਵਾਰ ਚੈਨ ਸਿੰਘ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 7 ਮਈ
ਲੋਕ ਸਭਾ ਚੋਣਾਂ ਲਈ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਰਿਟਰਨਿੰਗ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਰੋਹਿਤ ਕੁਮਾਰ ਵਾਸੀ ਪਿੰਡ ਬਾਇਚ ਤਹਿਸੀਲ ਦਸੂਹਾ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰੈੱਸ ਕਾਨਫਰੰਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਸ਼ਚਿਤ ਕੀਤੇ ਸ਼ਡਿਊਲ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਚੋਣ ਹਲਕਾ ਹੁਸ਼ਿਆਰਪੁਰ ਵਿਚ ਇਕ ਲੋਕ ਸਭਾ ਮੈਂਬਰ ਦੀ ਚੋਣ ਕੀਤੀ ਜਾਣੀ ਹੈ, ਇਸ ਲਈ ਉਮੀਦਵਾਰ ਜਾਂ ਉਸ ਦਾ ਕੋਈ ਤਜ਼ਵੀਜ਼ਕਾਰ/ਪ੍ਰੋਪੋਜ਼ਰ ਆਪਣੇ ਨਾਮਜ਼ਦਗੀ ਪੇਪਰ 14 ਮਈ ਨੂੰ ਸ਼ਾਮ 3 ਵਜੇ ਤੱਕ ਨੋਮੀਨੇਸ਼ਨ ਸੈਂਟਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਿਸੇ ਵੀ ਕੰਮ ਵਾਲੇ ਦਿਨ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਸਵੇਰੇ 11 ਵਜੇ ਹੋਵੇਗੀ। ਤਰਨ ਤਾਰਨ (ਪੱਤਰ ਪ੍ਰੇਰਕ): ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਪਹਿਲੇ ਦਿਨ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਚੈਨ ਸਿੰਘ ਪੁੱਤਰ ਸ਼ਿੰਦਾ ਸਿੰਘ ਨੇ ‘ਆਸ ਪੰਜਾਬ ਪਾਰਟੀ’ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਰਿਟਰਨਿੰਗ ਅਧਿਕਾਰੀ ਲੋਕ ਸਭਾ ਹਲਕਾ ਖਡੂਰ ਸਾਹਿਬ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 14 ਮਈ ਹੈ।

Advertisement

ਜਲੰਧਰ ਲੋਕ ਸਭਾ ਹਲਕੇ ਤੋਂ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਜਲੰਧਰ (ਪੱਤਰ ਪ੍ਰੇਰਕ): ਜਲੰਧਰ ਲੋਕ ਸਭਾ ਰਾਖਵੇਂ ਹਲਕੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਛੁੱਟੀ ਵਾਲੇ ਦਿਨ ਵੀ ਉਮੀਦਵਾਰਾਂ ਪਾਸੋਂ ਨਾਮਜ਼ਦਗੀ ਪੱਤਰ ਲਏ ਜਾਣਗੇ। 11 ਤੇ 12 ਮਈ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਣਗੇ । ਉਮੀਦਵਾਰ ਸਮੇਤ ਕੇਵਲ 5 ਵਿਅਕਤੀ ਹੀ ਨਾਮਜ਼ਦਗੀ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ ਵਿੱਚ ਆ ਸਕਦੇ ਹਨ।

ਸੀਪੀਆਈ ਅਤੇ ਸੀਪੀਆਈ-ਐੱਮ ਦੀ ਸਾਂਝੀ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖਲ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਖੱਬੇ ਪੱਖੀ ਧਿਰਾ ਸੀਪੀਆਈ ਅਤੇ ਸੀਪੀਆਈ-ਐੱਮ ਦੀ ਅੰਮ੍ਰਿਤਸਰ ਲੋਕ ਸਭਾ ਹਲਕੇ ਵਾਸਤੇ ਸਾਂਝੀ ਉਮੀਦਵਾਰ ਦਸਵਿੰਦਰ ਕੌਰ ਨੇ ਅੱਜ ਇੱਥੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਸਬੰਧ ਵਿੱਚ ਪਹਿਲਾਂ ਪੁਤਲੀ ਘਰ ਵਿੱਚ ਇੱਕ ਚੋਣ ਰੈਲੀ ਕੀਤੀ ਗਈ ਜਿਸ ਵਿੱਚ ਸੀਪੀਆਈ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ ,ਸੀਪੀਆਈ-ਐੱਮ ਦੇ ਸੁਖਵਿੰਦਰ ਸਿੰਘ ਸੇਖੋ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ । ਬੁਲਾਰਿਆਂ ਨੇ ਆਖਿਆ ਕਿ ਖੱਬੇ ਪੱਖੀ ਧਿਰਾਂ ਵੱਲੋਂ ਇਹ ਚੋਣ ਮਜ਼ਦੂਰਾਂ ,ਕਿਰਤੀਆਂ ਅਤੇ ਗਰੀਬ ਵਰਗ ਦੇ ਲੋਕਾਂ ਤੇ ਹੱਕ ਲਈ ਲੜੀ ਜਾ ਰਹੀ ਹੈ।

Advertisement

Advertisement
Advertisement