ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਦਰਾਂ ਮੁਲਜ਼ਮ ਕਿਸਾਨਾਂ ਦੀਆਂ ਮੋਟਰਾਂ ਤੇ ਚੋਰੀ ਦੇ ਵਾਹਨਾਂ ਸਮੇਤ ਗ੍ਰਿਫਤਾਰ

07:34 AM Jun 14, 2024 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 13 ਜੂਨ
ਜ਼ਿਲ੍ਹਾ ਪੁਲੀਸ ਫਰੀਦਕੋਟ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਰਾਤ ਸਮੇਂ ਕਿਸਾਨਾਂ ਦੇ ਖੇਤਾਂ ਵਿੱਚੋਂ ਮੋਟਰਾਂ ਚੋਰੀ ਕਰਨ ਅਤੇ ਸ਼ਹਿਰ ਵਿੱਚੋਂ ਵਾਹਨ ਚੋਰੀ ਕਰਨ ਦੇ ਦੋਸ਼ ਹੇਠ 15 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 9 ਮੋਟਰਸਾਈਕਲ, ਮੋਟਰਾਂ ਅਤੇ ਤਾਂਬੇ ਦੀਆਂ ਤਾਰਾਂ ਵੀ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਫਰੀਦਕੋਟ ਪੁਲੀਸ ਨੇ ਜਸਪਾਲ ਸਿੰਘ, ਤਲਜੀਤ ਸਿੰਘ, ਗੋਰਾ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਗੁਰਲਾਲ ਸਿੰਘ, ਰੇਸ਼ਮ ਸਿੰਘ, ਮਨਪ੍ਰੀਤ ਸਿੰਘ, ਨਵਜੋਤ ਸਿੰਘ, ਸਿਕੰਦਰ ਸਿੰਘ, ਸੰਦੀਪ ਸਿੰਘ, ਜਗਜੀਤ ਸਿੰਘ ਅਤੇ ਰਾਜਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਕੋਲੋਂ ਕੁਝ ਸਾਮਾਨ ਵੀ ਬਰਾਮਦ ਹੋ ਗਿਆ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਪੁਲੀਸ ਨੇ ਆਈਪੀਐੱਸ ਦੀ ਧਾਰਾ 379, 411 ਆਈਪੀਸੀ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕਿਸਾਨਾਂ ਨੇ ਰਾਤ ਸਮੇਂ ਮੋਟਰਾਂ ਚੋਰੀ ਹੋਣ ਦੀਆਂ ਘਟਨਾਵਾਂ ਤੋਂ ਤੰਗ ਆ ਕੇ ਜ਼ਿਲ੍ਹਾ ਪੁਲੀਸ ਖਿਲਾਫ਼ ਧਰਨਾ ਦਿੱਤਾ ਸੀ। ਫਰੀਦਕੋਟ ਜ਼ਿਲ੍ਹੇ ਵਿੱਚ ਪਿਛਲੇ ਕੁਝ ਸਮੇਂ ਦੌਰਾਨ 62 ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਈਆਂ ਹਨ। ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਵੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਚੋਰੀ ਹੋਈਆਂ ਮੋਟਰਾਂ ਤੇ ਵਾਹਨਾਂ ਨੂੰ ਖਰੀਦਣ ਦੇ ਇਲਜ਼ਾਮਾਂ ਵਿੱਚ ਫਰੀਦਕੋਟ ਅਤੇ ਫਿਰੋਜ਼ਪੁਰ ਦੇ ਕੁਝ ਕਬਾੜੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

Advertisement

Advertisement
Advertisement