ਬਲਾਕ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ
ਪੱਤਰ ਪ੍ਰੇਰਕ
ਪਟਿਆਲਾ, 4 ਸਤੰਬਰ
‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਹਿਲੇ ਪੜਾਅ ਦੇ ਚਾਰ ਬਲਾਕਾਂ ਦੇ ਅੱਜ ਬਲਾਕ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ।
ਅੱਜ ਹੋਏ ਫਾਈਨਲ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪਟਿਆਲਾ ਸ਼ਹਿਰੀ ਦੇ ਖੋ-ਖੋ (ਲੜਕੇ) ਅੰਡਰ-17 ਦੇ ਫਾਈਨਲ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਕੋਚਿੰਗ ਸੈਂਟਰ ਦੀ ਟੀਮ ਪਹਿਲੇ, ਰਾਮਗੜ੍ਹ ਦੀ ਟੀਮ ਦੂਜੇ ਅਤੇ ਧਬਲਾਨ ਦੀ ਟੀਮ ਤੀਜੇ ਸਥਾਨ ’ਤੇ ਰਹੀ, ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਪਹਿਲੇ ਅਤੇ ਡਕਾਲਾ ਦੀ ਟੀਮ ਦੂਸਰੇ ਸਥਾਨ ’ਤੇ ਰਹੀ।
ਅੰਡਰ-21 ਦੇ ਫਾਈਨਲ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਕੋਚਿੰਗ ਸੈਂਟਰ ਦੀ ਟੀਮ ਪਹਿਲੇ, ਵਜੀਦਪੁਰ ਦੀ ਟੀਮ ਦੂਸਰੇ ਅਤੇ ਡਕਾਲਾ ਦੀ ਟੀਮ ਤੀਸਰੇ ਸਥਾਨ ’ਤੇ ਰਹੀ। ਉਨ੍ਹਾਂ ਦੱਸਿਆ ਕਿ ਬਲਾਕ ਸ਼ੰਭੂ ਕਲਾਂ ਦੇ ਖੋ-ਖੋ (ਲੜਕੀਆਂ) ਅੰਡਰ-21 ਖੇਡ ਮੁਕਾਬਲਿਆਂ ਵਿੱਚ ਗ੍ਰਾਮ ਪੰਚਾਇਤ ਤੇਪਲਾ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂ ਕਲਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
ਅਥਲੈਟਿਕਸ ਮੁਕਾਬਲੇ ਖਿੱਚ ਦਾ ਕੇਂਦਰ ਰਹੇ
ਸੁਨਾਮ ਊਧਮ ਸਿੰਘ ਵਾਲਾ (ਨਿੱਜੀ ਪੱਤਰ ਪ੍ਰੇਰਕ): ਬਲਾਕ ਸੁਨਾਮ ਦੇ ਸ਼ਹੀਦ ਊਧਮ ਸਿੰਘ ਓਲੰਪਿਕ ਸਟੇਡੀਅਮ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਬਲਾਕਾਂ ’ਚ ਖਿਡਾਰੀਆਂ ਨੇ ਐਥਲੈਟਿਕਸ, ਫੁਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ), ਕਬੱਡੀ (ਸਰਕਲ ਸਟਾਇਲ), ਵਾਲੀਬਾਲ (ਸ਼ੂਟਿੰਗ), ਵਾਲੀਬਾਲ ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ। ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੌਰਾਨ ਅੱਜ ਬਲਾਕ ਸੁਨਾਮ ਵਿਖੇ ਐਥਲੈਟਿਕਸ ਦੇ ਮੁਕਾਬਲੇ ਖਿੱਚ ਦਾ ਕੇਂਦਰ ਬਣੇ। ਇਸ ਤਹਿਤ ਈਵੈਂਟ 400 ਮੀਟਰ ਅੰਡਰ-17 (ਲੜਕੇ) ਦੇ ਮੁਕਾਬਲੇ ਵਿੱਚ ਰਮਨ ਸਿੰਘ, ਗੁਰਵਿੰਦਰ ਸਿੰਘ, ਸਤਗੁਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਕਬੱਡੀ (ਸਰਕਲ ਸਟਾਇਲ) ਅੰਡਰ-21 (ਪੁਰਸ਼) ਦੇ ਮੁਕਾਬਲੇ ਦੌਰਾਨ ਪਿੰਡ ਸ਼ੇਰੋਂ ਦੀ ਟੀਮ ਨੇ ਪਹਿਲਾ, ਕਲੱਬ ਛਾਜਲੀ ਦੀ ਟੀਮ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਜ਼ਬਲਾਕ ਭਵਾਨੀਗੜ੍ਹ ਦੇ ਵੈਨਿਊ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ ਪੰਨਵਾ ਵਿਖੇ ਹੋਏ ਮੁਕਾਬਲੇ ਦੌਰਾਨ ਅੰਡਰ-14 (ਲੜਕੀਆਂ) ਵਿੱਚ ਪਿੰਡ ਫਤਿਹਗੜ੍ਹ ਭਾਦਸੋਂ ਦੀ ਟੀਮ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਝਨੇੜੀ ਦੀ ਟੀਮ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਖੋਪੀਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।