ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਨਲ ਜੇਐੱਸ ਬਰਾੜ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਅੰਤਿਮ ਵਿਦਾਇਗੀ

12:03 PM Oct 27, 2024 IST
ਕਰਨਲ ਬਰਾੜ ਨੂੰ ਅੰਤਿਮ ਵਿਦਾਇਗੀ ਦਿੰਦੇ ਹੋਏ ਪਤਵੰਤੇ।

ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਅਕਤੂਬਰ
ਇਨਕਲਾਬੀ ਜਮਹੂਰੀ, ਤਰਕਸ਼ੀਲ ਹਲਕਿਆਂ ਵਿੱਚ ਜਾਣੀ ਪਛਾਣੀ ਸ਼ਖ਼ਸੀਅਤ ਲੈਫਟੀਨੈਂਟ ਕਰਨਲ ਜਗਦੀਸ਼ ਸਿੰਘ ਬਰਾੜ ਦਾ ਲੰਬੀ ਬਿਮਾਰੀ ਮਗਰੋਂ ਬੀਤੇ ਦਿਨ ਦੇਹਾਂਤ ਹੋਣ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਕਰਨਲ ਬਰਾੜ ਦੇ ਘਰੋਂ ਇੱਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਲੈ ਕੇ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਲਿਆਂਦੀ ਗਈ ਜਿੱਥੇ ਜੋਸ਼ੀਲੇ ਨਾਹਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਕਰਨਲ ਬਰਾੜ ਸ਼ਹੀਦ ਬਾਬਾ ਭਾਨ ਸਿੰਘ ਗ਼ਦਰ ਮੈਮੋਰੀਅਲ ਟਰੱਸਟ ਸੁਨੇਤ (ਲੁਧਿਆਣਾ) ਤੇ ਸਮਾਜ ਸੇਵੀ ਸੰਸਥਾ ਮਹਾਂ ਸਭਾ ਲੁਧਿਆਣਾ ਦੇ ਪ੍ਰਧਾਨ ਵਜੋਂ ਕਾਰਜਸ਼ੀਲ ਰਹੇ ਸਨ। ਅੱਜ ਜਨਰਲ ਸਕੱਤਰ ਜਸਵੰਤ ਜੀਰਖ ਅਤੇ ਕਰਨਲ ਐੱਸਐੱਸ ਸੋਹੀ ਨੇ ਉਨ੍ਹਾਂ ਵੱਲੋਂ ਵਿੱਢੇ ਗਏ ਸੰਘਰਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਗਦਰੀ ਝੰਡਾ ਪਾ ਕੇ ਸਨਮਾਨ ਕੀਤਾ ਗਿਆ ਤੇ ਮਗਰੋਂ ਮਿਲਟਰੀ ਦੀ ਟੁਕੜੀ ਨੇ ਸਲਾਮੀ ਭੇਟ ਕੀਤੀ। ਪੁੱਤਰ ਵਿਕਰਮ ਸਿੰਘ ਤੇ ਬੇਟੀ ਪੂਨਮ ਨੇ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਮਾਸਟਰ ਭਜਨ ਸਿੰਘ ਕੈਨੇਡਾ ਤੇ ਬਲਵਿੰਦਰ ਸਿੰਘ ਹਾਜ਼ਰ ਸਨ।

Advertisement

Advertisement