For the best experience, open
https://m.punjabitribuneonline.com
on your mobile browser.
Advertisement

ਜਸਟਿਸ ਕੁਲਦੀਪ ਸਿੰਘ ਨੂੰ ਅੰਤਿਮ ਵਿਦਾਇਗੀ

10:57 PM Nov 26, 2024 IST
ਜਸਟਿਸ ਕੁਲਦੀਪ ਸਿੰਘ ਨੂੰ ਅੰਤਿਮ ਵਿਦਾਇਗੀ
Advertisement

ਸੌਰਭ ਮਲਿਕ
ਚੰਡੀਗੜ੍ਹ, 26 ਨਵੰਬਰ

Advertisement

ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਨੂੰ ਅੱਜ ਇੱਥੇ ਸੈਕਟਰ-25 ਵਿੱਚ ਸਥਿਤ ਸਮਸ਼ਾਨਘਾਟ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਇਸ ਮੌਕੇ ਟ੍ਰਿਬਿਊਨ ਟਰੱਸਟ ਦੇ ਪ੍ਰਧਾਨ ਤੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਸੰਦੇਸ਼ ਭੇਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਜਸਟਿਸ ਕੁਲਦੀਪ ਸਿੰਘ ਦੀ ਪਤਨੀ ਨਾਲ ਦੁੱਖ ਸਾਂਝਾ ਕੀਤਾ। ਸ੍ਰੀ ਵੋਹਰਾ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੇ ਦੇਹਾਂਤ ਤੋਂ ਉਹ ਬੇਹੱਦ ਦੁਖੀ ਹਨ ਕਿਉਂਕਿ ਉਹ ਉਨ੍ਹਾਂ ਨੂੰ ਪਿਛਲੇ ਛੇ ਦਹਾਕਿਆਂ ਤੋਂ ਜਾਣਦੇ ਸਨ। ਜਸਟਿਸ ਕੁਲਦੀਪ ਸਿੰਘ ਨੇ ਸਾਰੀ ਜ਼ਿੰਦਗੀ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਲੋਕਾਂ ਨੂੰ ਇਨਸਾਫ਼ ਦਿੱਤਾ। ਇਸੇ ਕਰਕੇ ਪੂਰੇ ਦੇਸ਼ ਵਿੱਚ ਉਨ੍ਹਾਂ ਦੀ ਸ਼ਲਾਘਾ ਹੁੰਦੀ ਹੈ। ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਐੱਸਐੱਸ ਸੋਢੀ ਨੇ ਜਸਟਿਸ ਕੁਲਦੀਪ ਸਿੰਘ ਦੇ ਪੁੱਤਰ ਅਤੇ ਉੱਘੇ ਵਕੀਲ ਪਰਮਜੀਤ ਸਿੰਘ ਪਟਵਾਲੀਆ ਤੇ ਦੀਪਇੰਦਰ ਸਿੰਘ ਪਟਵਾਲੀਆ ਨਾਲ ਦੁੱਖ ਪ੍ਰਗਟਾਇਆ। ਅੰਤਿਮ ਸੰਸਕਾਰ ਮੌਕੇ ਜੱਜ, ਵਕੀਲ, ਸਿਆਸੀ ਤੇ ਸਮਾਜਿਕ ਖੇਤਰ ਦੀਆਂ ਸ਼ਖ਼ਸੀਅਤਾਂ ਮੌਜੂਦ ਸਨ।

Advertisement

Advertisement
Author Image

sukhitribune

View all posts

Advertisement