ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਕਿਯੂ (ਉਗਰਾਹਾਂ) ਦੇ ਆਗੂ ਕੁਲਵੰਤ ਰਾਏ ਨੂੰ ਅੰਤਿਮ ਵਿਦਾਇਗੀ

10:01 AM Sep 30, 2024 IST
ਕੁਲਵੰਤ ਰਾਏ ਦੀ ਦੇਹ ’ਤੇ ਯੂਨੀਅਨ ਦਾ ਝੰਡਾ ਪਾਉਂਦੇ ਹੋਏ ਆਗੂ। -ਫੋਟੋ: ਕਟਾਰੀਆ

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 29 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬਲਾਕ ਸੰਗਤ ਦੇ ਪ੍ਰਧਾਨ ਕੁਲਵੰਤ ਰਾਏ ਦਾ ਸੰਖੇਪ ਬਿਮਾਰੀ ਉਪਰੰਤ ਬੀਤੀ ਰਾਤ ਦੇਹਾਂਤ ਹੋ ਗਿਆ। ਕਿਸਾਨ ਆਗੂ ਨੂੰ ਛਾਤੀ ’ਚ ਦਰਦ ਕਾਰਨ ਬਠਿੰਡਾ ਦੇ ਪ੍ਰੈਗਮਾ ਹਸਪਤਾਲ ’ਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦੀ ਬਾਈਪਾਸ ਸਰਜਰੀ ਹੋਈ ਸੀ, ਪਰ ਬੀਤੇ ਕੱਲ੍ਹ ਦੇਰ ਰਾਤ ਨੂੰ ਉਨ੍ਹਾਂ ਦੀ ਮੌਤ ਹੋ ਗਈ।
ਕਿਸਾਨ ਆਗੂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਜ਼ਿਲ੍ਹਾ ਬਠਿੰਡਾ ਅਤੇ ਮੁਕਤਸਰ ਦੇ ਵੱਡੀ ਗਿਣਤੀ ’ਚ ਕਿਸਾਨ, ਖੇਤ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਕਾਫ਼ਲੇ ਸਵੇਰ ਤੋਂ ਹੀ ਕਿਸਾਨ ਆਗੂ ਦੇ ਪਿੰਡ ਰਾਇ ਕੇ ਕਲਾਂ ਪਹੁੰਚਣੇ ਸ਼ੁਰੂ ਹੋ ਗਏ। ਕਿਸਾਨ ਆਗੂ ਦੀ ਦੇਹ ’ਤੇ ਬੀਕੇਯੂ (ਉਗਰਾਹਾਂ) ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਝੰਡੇ ਪਾਏ ਗਏ। ਇਸ ਦੌਰਾਨ ਉਨ੍ਹਾਂ ਦੀ ਦੇਹ ਨੂੰ ਵੱਡੇ ਕਾਫ਼ਲੇ ਦੇ ਰੂਪ ’ਚ ਸ਼ਮਸ਼ਾਨਘਾਟ ਲਿਜਾਇਆ ਗਿਆ। ਇਸ ਮੌਕੇ ਜੁੜੇ ਬੀਕੇਯੂ (ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸਕੱਤਰ ਸ਼ਿੰਗਾਰਾ ਸਿੰਘ ਮਾਨ ਤੇ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕੁਲਵੰਤ ਰਾਏ ਦੇ ਯੋਗਦਾਨ ਨੂੰ ਯਾਦ ਕਰਦਿਆਂ, ਉਨ੍ਹਾਂ ਨੂੰ ਮਨੁੱਖਤਾ ਦਾ ਸੇਵਕ ਕਰਾਰ ਦਿੱਤਾ। ਮ੍ਰਿਤਕ ਦੀ ਦੇਹ ਨੂੰ ਅਗਨੀ ਕੁਲਵੰਤ ਰਾਏ ਦੇ ਪੁੱਤਰ ਮੁਕੇਸ਼ ਕੁਮਾਰ ਅਤੇ ਯੋਗੇਸ਼ ਕੁਮਾਰ ਨੇ ਦਿਖਾਈ।

Advertisement

Advertisement