For the best experience, open
https://m.punjabitribuneonline.com
on your mobile browser.
Advertisement

ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ

06:44 AM Jan 23, 2025 IST
ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ
ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਪਰੇਡ ਦੀ ਰਿਹਰਸਲ ਕਰਦੇ ਹੋਏ ਐੱਨਸੀਸੀ ਕੈਡੇਟ। -ਫੋਟੋ: ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 22 ਜਨਵਰੀ
ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਸਮਾਗਮ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡੀਸੀ ਡਾ. ਅਗਰਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ, ਕਿਉਂਕਿ ਇਹ ਦਿਨ ਸਾਡੇ ਜੀਵਨ ਵਿਚ ਬਹੁਤ ਅਹਿਮ ਸਥਾਨ ਰੱਖਦਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਪਾਰਕਿੰਗ, ਪਖਾਨੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਆਵਾਜਾਈ ਦੇ ਇੰਤਜ਼ਾਮ ਸਮੇਤ ਸਾਰੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡੀਸੀ ਨੇ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ ਨੂੰ ਪੂਰੇ ਸਮਾਗਮ ਦੌਰਾਨ ਸਟੇਡੀਅਮ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਡਾ. ਸ੍ਰੀ ਅਗਰਵਾਲ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਡਾਕਟਰਾਂ ਅਤੇ ਪੈਰਾ-ਮੈਡੀਕਲ ਸਮੇਤ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਵੀ.ਵੀ.ਆਈ.ਪੀ. ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਸਮਾਗਮ ਦੇ ਅੰਤ ਵਿੱਚ ਸਰਵੋਤਮ ਝਾਕੀ ਨੂੰ ਨਕਦ ਇਨਾਮ ਨਾਲ ਨਿਵਾਜ਼ਿਆ ਜਾਵੇਗਾ।

Advertisement

Advertisement
Advertisement
Author Image

Advertisement