ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਅੰਤਿਮ ਮਿਲਾਨ ਕੀਤਾ

07:15 AM Jul 01, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਜੂਨ
ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਲੋਕ ਸਭਾ ਹਲਕਾ 12-ਸੰਗਰੂਰ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਮਿਲਾਨ ਕਰਨ ਲਈ ਅੱਜ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਤਿਮ ਲੇਖਾ-ਜੋਖਾ ਮੀਟਿੰਗ ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿੱਚ ਹੋਈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਨੁਮਾਇੰਦਿਆਂ ਅਤੇ ਖਰਚਿਆਂ ਸਬੰਧੀ ਤਾਇਨਾਤ ਨੋਡਲ ਅਫਸਰਾਂ ਵੱਲੋਂ ਦਰਜ ਕੀਤੇ ਚੋਣ ਖਰਚਾ ਸਟੇਟਮੈਂਟਾਂ ਦਾ ਮਿਲਾਨ ਕੀਤਾ ਗਿਆ। ਇਸ ਮੌਕੇ ਡੀਸੀ ਐਫਏ-ਕਮ- ਜ਼ਿਲ੍ਹਾ ਖਰਚਾ ਨਿਗਰਾਨ ਅਫਸਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤਹਿਤ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਈ ਸੀ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਸ ਤੋਂ 26 ਦਿਨ ਬਾਅਦ ਅੱਜ, ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚੇ ਦੇ ਬਿੱਲ, ਵਾਊਚਰ ਅਤੇ ਬੈਂਕ ਸਟੇਟਮੈਂਟਾਂ, ਖਾਤੇ ਦੇ ਰਜਿਸਟਰਾਂ ਆਦਿ ਵਿੱਚ ਦਰਜ ਵੇਰਵੇ ਖਰਚਾ ਆਬਜ਼ਰਵਰ ਦੀ ਨਿਗਰਾਨੀ ਹੇਠ ਮਿਲਾਏ ਗਏ ਹਨ।

Advertisement

Advertisement
Advertisement