ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸਿਹਤ ਤੇ ਸਿੱਖਿਆ ਖੇਤਰ ਦੇ ਮਾਹਿਰਾਂ ਨਾਲ ਮੀਟਿੰਗ

06:27 AM Dec 31, 2024 IST
ਨਵੀਂ ਦਿੱਲੀ ਵਿੱਚ ਸਿਹਤ ਤੇ ਸਿੱਖਿਆ ਖੇਤਰਾਂ ਦੇ ਮਾਹਿਰਾਂ ਤੇ ਨੁਮਾਇੰਦਿਆਂ ਨਾਲ ਪ੍ਰੀ-ਬਜਟ ਮੀਟਿੰਗ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ। -ਫੋਟੋ: ਪੀਟੀਆਈ

ਨਵੀਂ ਦਿੱਲੀ, 30 ਦਸੰਬਰ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ ਵਿੱਚ ਸਿਹਤ ਤੇ ਸਿੱਖਿਆ ਖੇਤਰਾਂ ਦੇ ਮਾਹਿਰਾਂ ਤੇ ਨੁਮਾਇੰਦਿਆਂ ਨਾਲ ਛੇਵੀਂ ਪ੍ਰੀ-ਬਜਟ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਿੱਤ ਸਕੱਤਰ ਅਤੇ ਨਿਵੇਸ਼ ਤੇ ਜਨਤਕ ਅਸਾਸੇ ਪ੍ਰਬੰਧਨ ਵਿਭਾਗ (ਡੀਆਈਪੀਏਐੱਮ) ਦੇ ਸਕੱਤਰ ਤੋਂ ਇਲਾਵਾ ਆਰਥਿਕ ਮਾਮਲਿਆਂ ਵਿਭਾਗ, ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ, ਸਕੂਲ ਸਿੱਖਿਆ ਤੇ ਸਾਖ਼ਰਤਾ ਅਤੇ ਸਿਹਤ ਖੋਜ ਵਿਭਾਗਾਂ ਦੇ ਸਕੱਤਰਾਂ ਅਤੇ ਭਾਰਤ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ ਵੀ ਸ਼ਾਮਲ ਹੋਏ।
ਉਪਰੋਕਤ ਤੋਂ ਇਲਾਵਾ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੇ ਡਾਇਰੈਕਟਰ ਕੈਲਾਸ਼ ਸ਼ਰਮਾ, ਜਨ ਸਿਹਤ ਦੇ ਮਾਹਿਰ ਡਾ. ਅਤੁਲ ਕੋਤਵਾਲ, ਕੌਮੀ ਪ੍ਰੀਖਿਆਵਾਂ ਬੋਰਡ ਦੇ ਪ੍ਰਧਾਨ ਡਾ. ਅਭਿਜਾਤ ਸੇਠ, ਸੇਂਟ ਜੌਹਨਜ਼ ਕੌਮੀ ਸਿਹਤ ਵਿਗਿਆਨ ਅਕੈਡਮੀ ਦੇ ਪ੍ਰੋਫੈਸਰ ਡਾ. ਹਰੀ ਮੋਹਨ, ਸ੍ਰੀ ਵਿਸ਼ਵਕਰਮਾ ਹੁਨਰ ਯੂਨੀਵਰਸਿਟੀ ਹਰਿਆਣਾ ਦੇ ਉਪ ਕੁਲਪਤੀ ਪ੍ਰੋਫੈਸਰ ਰਾਜ ਨਹਿਰੂ ਆਦਿ ਤੋਂ ਇਲਾਵਾ ਵੱਖ ਵੱਖ ਅਦਾਰਿਆਂ ਤੇ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮਾਹਿਰਾਂ ਨੇ ਵੀ ਮੀਟਿੰਗ ਵਿੱਚ ਸ਼ਿਕਰਤ ਕੀਤੀ।
ਇਸ ਤੋਂ ਪਹਿਲਾਂ ਅੱਜ ਸੀਤਾਰਮਨ ਨੇ ਇਕ ਵੱਖਰੀ ਮੀਟਿੰਗ ਵਿੱਚ ਵੱਖ ਵੱਖ ਉਦਯੋਗਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਉਦਯੋਗਿਕ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਕਈ ਮਸ਼ਵਰੇ ਦਿੱਤੇ ਗਏ। ਵਿੱਤ ਮੰਤਰਾਲੇ ਵੱਲੋਂ ਹਰੇਕ ਸਾਲ ਮਾਹਿਰਾਂ, ਉਦਯੋਗਿਕ ਆਗੂਆਂ, ਆਰਥਿਕ ਮਾਹਿਰਾਂ ਅਤੇ ਸੂਬਿਆਂ ਦੇ ਅਧਿਕਾਰੀਆਂ ਨਾਲ ਕਈ ਪ੍ਰੀ-ਬਜਟ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ। ਅਗਲੇ ਵਿੱਤੀ ਵਰ੍ਹੇ ਲਈ ਸਾਲਾਨਾ ਬਜਟ ਤਿਆਰ ਕਰਨ ਵਾਸਤੇ ਰਸਮੀ ਤੌਰ ’ਤੇ ਤਿਆਰੀਆਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਹਨ। ਵਿੱਤ ਮੰਤਰੀ ਸੀਤਾਰਮਨ ਹੁਣ ਤੱਕ ਐੱਮਐੱਸਐੱਮਈਜ਼, ਕਿਸਾਨ ਜਥੇਬੰਦੀਆਂ ਤੇ ਆਰਥਿਕ ਮਾਹਿਰਾਂ ਸਣੇ ਵੱਖ ਵੱਖ ਭਾਈਵਾਲਾਂ ਨਾਲ ਲੜੀਵਾਰ ਮੀਟਿੰਗਾਂ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪਿਛਲੇ ਹਫ਼ਤੇ ਨੀਤੀ ਆਯੋਗ ਦੇ ਦਫ਼ਤਰ ਵਿੱਚ ਪ੍ਰਸਿੱਧ ਆਰਥਿਕ ਮਾਹਿਰਾਂ ਦੇ ਇਕ ਸਮੂਹ ਨਾਲ ਮੀਟਿੰਗ ਕੀਤੀ ਗਈ ਸੀ। ਕੇਂਦਰੀ ਬਜਟ ਪਹਿਲੀ ਫਰਵਰੀ 2025 ਨੂੰ ਪੇਸ਼ ਕੀਤਾ ਜਾਵੇਗਾ। ਇਹ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਅੱਠਵਾਂ ਬਜਟ ਹੋਵੇਗਾ। -ਪੀਟੀਆਈ

Advertisement

Advertisement