ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਵੰਡੇ

08:38 AM Jul 18, 2024 IST
ਰੂਪਨਗਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਚੈੱਕ ਵੰਡਦੇ ਹੋਏ ਟਰੱਸਟ ਦੇ ਮੈਂਬਰ ਤੇ ਅਹੁਦੇਦਾਰ। -ਫੋਟੋ: ਜਗਮੋਹਨ ਸਿੰਘ

ਰੂਪਨਗਰ:

Advertisement

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਰੂਪਨਗਰ ਇਕਾਈ ਵੱਲੋਂ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਸਮਾਗਮ ਦੌਰਾਨ ਜ਼ਰੂਰਤਮੰਦ ਪਰਿਵਾਰਾਂ, ਵਿਧਵਾਵਾਂ ਅਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਰੂਪਨਗਰ ਇਕਾਈ ਦੇ ਪ੍ਰਧਾਨ ਜੇਕੇ ਜੱਗੀ ਦੀ ਦੇਖ ਰੇਖ ਅਧੀਨ ਕਰਵਾਏ ਸਮਾਗਮ ਦੌਰਾਨ 274 ਜ਼ਰੂਰਤਮੰਦਾਂ ਨੂੰ ਚੈੱਕ ਵੰਡੇ ਗਏ। ਜ਼ਿਲ੍ਹਾ ਪ੍ਰਧਾਨ ਜੇਕੇ ਜੱਗੀ ਨੇ ਦੱਸਿਆ ਕਿ ਟਰੱਸਟ ਵੱਲੋਂ ਡਾ. ਐੱਸਪੀ ਸਿੰਘ ਉਬਰਾਏ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਵਿੱਚ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਇਸ ਮੌਕੇ ਟਰੱਸਟ ਦੀ ਰੂਪਨਗਰ ਇਕਾਈ ਦੇ ਮੈਬਰ ਅਸ਼ਵਨੀ ਖੰਨਾ, ਮਨਮੋਹਨ ਕਾਲੀਆ, ਜੀਐੱਸ ਉਬਰਾਏ, ਇੰਦਰਜੀਤ ਸਿੰਘ, ਸੰਤ ਸਿੰਘ, ਮਨਜੀਤ ਸਿੰਘ ਅਬਿਆਣਾ, ਭਾਗ ਸਿੰਘ, ਸੁਖਦੇਵ ਸ਼ਰਮਾ, ਮਦਨ ਮੋਹਨ ਗੁਪਤਾ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement
Advertisement