ਕਬੱਡੀ ਖਿਡਾਰੀ ਦੀ ਵਿੱਤੀ ਸਹਾਇਤਾ
08:44 AM Jan 12, 2025 IST
ਤਰਨ ਤਾਰਨ: ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਬੀਏ ਦੇ ਤੀਸਰੇ ਸਾਲ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਬੱਡੀ ਟੀਮ ਦੇ ਖਿਡਾਰੀ ਦੇ ਤੌਰ ’ਤੇ ਇੰਟਰ-ਵਰਸਿਟੀ ਦੇ ਮੁਕਾਬਲਿਆਂ ਵਿੱਚ ਭਾਗ ਲੈਣ ’ਤੇ ਕਾਲਜ ਦੇ ਸਰਪ੍ਰਸਤ ਤੇ ਕਾਰ ਸੇਵਾ ਸੰਪਰਦਾ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਨੇ ਉਸ ਨੂੰ ਅੱਜ 1.1 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਚੈੱਕ ਦਿੱਤਾ| ਕਾਲਜ ਪ੍ਰਿੰਸੀਪਲ ਜਸਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕਾਲਜ ਵਿੱਚ ਸਮਾਗਮ ਦੌਰਾਨ ਅਰਸ਼ਦੀਪ ਸਿੰਘ ਵੱਲੋਂ ਨਿੱਜੀ ਤੌਰ ’ਤੇ ਕੌਮਾਂਤਰੀ ਪੱਧਰ ਤੱਕ ਕਬੱਡੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਤਾਰੀਫ਼ ਕੀਤੀ ਗਈ ਅਤੇ ਬਾਬਾ ਸੁੱਖਾ ਸਿੰਘ ਵੱਲੋਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ| ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਆਨਰੇਰੀ ਸਕੱਤਰ ਹਰਜਿੰਦਰ ਸਿੰਘ ਬਿੱਲਿਆਂਵਾਲਾ ਸਮੇਤ ਹੋਰਨਾਂ ਨੇ ਅਰਸ਼ਦੀਪ ਸਿੰਘ ਦੇ ਸ਼ਾਨਦਾਰ ਪ੍ਰਾਪਤੀਆਂ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ| -ਪੱਤਰ ਪ੍ਰੇਰਕ
Advertisement
Advertisement