ਆਸ਼ੀਰਵਾਦ ਯੋਜਨਾ ਤਹਿਤ 42.84 ਲੱਖ ਦੀ ਵਿੱਤੀ ਸਹਾਇਤਾ ਜਾਰੀ
06:16 AM Jan 05, 2025 IST
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 4 ਜਨਵਰੀ
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਆਸ਼ੀਰਵਾਦ ਯੋਜਨਾ ਤਹਿਤ ਜ਼ਿਲ੍ਹੇ ਦੇ 84 ਲਾਭਪਾਤਰੀਆਂ ਨੂੰ 42 ਲੱਖ 84 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਸਨਮਾਨ ਨਾਲ ਆਪਣੇ ਸਮਾਜਿਕ ਕਾਰਜ ਮੁਕੰਮਲ ਕਰ ਸਕਣ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਸ਼ੀ ਡੀਬੀਟੀ ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।
Advertisement
Advertisement