ਦਿਵਿਆਂਗਾਂ ਨੂੰ 437.15 ਕਰੋੜ ਦੀ ਵਿੱਤੀ ਸਹਾਇਤਾ
04:38 AM Mar 13, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਮਾਰਚ
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਦਿਵਿਆਂਗਾਂ ਦੀ ਭਲਾਈ ਲਈ ਵਧੇਰੇ ਕਾਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਸੂਬੇ ਦੇ ਕੁੱਲ 2.71 ਲੱਖ ਦੇ ਕਰੀਬ ਦਿਵਿਆਂਗਾਂ ਨੂੰ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਗੱਲ ਪੰਜਾਬ ਦੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਖੀ। ਉਨ੍ਹਾਂ ਕਿਹਾ ਕਿ ਦਿਵਿਆਂਗਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬਜਟ ਵਿੱਚ 461.50 ਕਰੋੜ ਰੁਪਏ ਰੱਖੇ ਗਏ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਾਂ ਲਈ ਚਲਾਈ ਗਈ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
Advertisement
Advertisement