ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੋਣਹਾਰ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ

07:29 AM Apr 19, 2024 IST
ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਭੇਟ ਕਰਦੇ ਹੋਏ ਗੁਰਦੇਵ ਸਿੰਘ ਸਹੋਤਾ ਤੇ ਹੋਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਅਪਰੈਲ
ਡਾਇਨਾਮਿਕ ਗਰੁੱਪ ਆਫ ਰੰਘਰੇਟਾਜ਼ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਡਾ. ਅੰਬੇਡਕਰ ਦੇ ਜੀਵਨ ਸੰਘਰਸ਼ ਬਾਰੇ ਵਿਚਾਰ ਰੱਖੇ। ਭਾਈ ਜੈਤਾ ਜੀ ਸਟੱਡੀ ਸੈਂਟਰ ਗਰੁੱਪ ਦੇ ਹੋਣਹਾਰ ਵਿਦਿਆਰਥੀਆਂ ਨੂੰ ਇੱਕ ਲੱਖ ਵੀਹ ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ।
ਸੰਸਥਾ ਦੇ ਚੀਫ ਆਰਗੇਨਾਈਜ਼ਰ ਅਤੇ ਏਡੀਜੀਪੀ (ਸੇਵਾਮੁਕਤ) ਗੁਰਦੇਵ ਸਿੰਘ ਸਹੋਤਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕਰਵਾਏ ਸਮਾਗਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ ਮਨਜਿੰਦਰ ਸਿੰਘ ਨੇ ਡਾ. ਅੰਬੇਡਕਰ ਦੇ ਜੀਵਨ ਸੰਘਰਸ਼ ਬਾਰੇ ਚਰਚਾ ਕੀਤੀ। ਇਸ ਮੌਕੇ ਬੜੌਦਾ ਯੂਨੀਵਰਸਿਟੀ ਗੁਜਰਾਤ ਤੋਂ ਸੇਵਾਮੁਕਤ ਪ੍ਰੋ. ਡਾ. ਰਾਜ ਕੁਮਾਰ ਹੰਸ ਨੇ ‘ਅੰਬੇਡਕਰ ਅਤੇ ਸਿੱਖਇਜ਼ਮ’ ’ਤੇ ਜਾਣਕਾਰੀ ਦਿੱਤੀ।
ਇਸ ਮੌਕੇ ’ਤੇ ਭਾਈ ਜੈਤਾ ਜੀ ਸਟੱਡੀ ਸੈਂਟਰ ਗਰੁੱਪ ਦੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਵੀ ਹੋਈ। ਸੰਸਥਾ ਦੇ ਚੀਫ ਆਰਗੇਨਾਈਜ਼ਰ ਸ੍ਰੀ ਸਹੋਤਾ ਨੇ ਕਿਹਾ ਕਿ ਆਰਥਿਕ ਤੌਰ ’ਤੇ ਪਛੜੇ ਲੋਕਾਂ ਲਈ ਸਭ ਨੂੰ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ।

Advertisement

Advertisement
Advertisement