ਕੈਬਨਿਟ ਮੰਤਰੀ ਵੱਲੋਂ ਲੋੜਵੰਦ ਬੱਚਿਆਂ ਨੂੰ ਵਿੱਤੀ ਸਹਾਇਤਾ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 20 ਅਗਸਤ
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਸਬੰਧੀ ਇੱਥੇ ਵਿਰਾਸਤ-ਏ-ਖਾਲਸਾ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਲੋੜਵੰਦ ਬੱਚਿਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਅਤੇ ਬੈਗ ਵੰਡੇ। ਇਸ ਮੌਕੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਪਾਂਸਰਸ਼ਿਪ ਸਕੀਮ ਇੱਕ ਸਹਾਇਤਾ ਹੈ ਜੋ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧ ਰੱਖਣ ਵਾਲੇ ਪਰਿਵਾਰਾਂ ਦੇ ਬੱਚਿਆ ਨੂੰ ਪ੍ਰਦਾਨ ਕੀਤੀ ਜਾਂਦੀ। ਇਸ ਸਕੀਮ ਤਹਿਤ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1098 ਕਾਰਜਸ਼ੀਲ ਹੈ। ਜਿਸ ਕਿਸੇ ਨੂੰ ਵੀ ਕੋਈ ਵੀ ਬੇਸਹਾਰਾ, ਬਾਲ ਮਜ਼ਦੂਰੀ ਕਰਦਾ ਜਾਂ ਭੀਖ ਮੰਗਦਾ ਬੱਚਾ ਮਿਲਦਾ ਹੈ ਤਾਂ ਇਸ ਨੰਬਰ ਉੱਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਐੱਸਡੀਐੱਮ ਅਨਮਜੋਤ ਕੌਰ, ਤਹਿਸੀਲਦਾਰ ਸੰਦੀਪ ਕੁਮਾਰ, ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਡਾ.ਸੰਜੀਵ ਗੌਤਮ, ਕਮਿੱਕਰ ਸਿੰਘ ਡਾਢੀ ਚੇਅਰਮੈਨ, ਦੀਪਕ ਸੋਨੀ ਆਦਿ ਹਾਜ਼ਰ ਸਨ।