ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਰਤਾਂ ਨੂੰ 60 ਕਰੋੜ ਦੇ ਵਿੱਤੀ ਲਾਭ ਦਿੱਤੇ ਜਾਣਗੇ: ਡਾ. ਬਲਜੀਤ ਕੌਰ

07:57 AM Jun 15, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿੱਤੇ ਜਾਣਗੇ। ਇਸ ਦੀ ਸ਼ੁਰੂਆਤ ਜੂਨ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦੇ ਵਿੱਤੀ ਲਾਭ ਔਰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਕੇ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ’ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000 2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ’ਤੇ 6000 ਰੁਪਏ ਦਿੱਤੇ ਜਾਂਦੇ ਹਨ।

Advertisement

Advertisement
Tags :
Dr baljeet KaurGovt Of Punjabpunjabpunjab newsPunjabi News
Advertisement