ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨਾ
08:12 AM Sep 24, 2024 IST
Advertisement
ਪੱਤਰ ਪ੍ਰੇਰਕ
ਅੰਮ੍ਰਿਤਸਰ, 23 ਸਤੰਬਰ
ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸੁਖਦੇਵ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 45 ਸਥਾਨਾਂ ’ਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਅਤੇ ਸਾਰੇ ਹੀ ਸਥਾਨਾਂ ਉੱਤੇ ਸਾਡੀਆਂ ਟੀਮਾਂ ਮੌਕੇ ਉੱਤੇ ਪੁੱਜੀਆਂ। ਇਨ੍ਹਾਂ ਵਿਚੋਂ 25 ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਪੁਸ਼ਟੀ ਹੋਈ, ਜਿਸ ਕਰਕੇ ਖੇਤਾਂ ਦੇ ਮਾਲਕਾਂ ਨੂੰ 52,500/- ਰੁਪਏ ਜੁਰਮਾਨਾ ਕੀਤਾ ਗਿਆ, ਜਿਸ ਵਿੱਚੋਂ 32500/-ਰੁਪਏ ਦੀ ਵਸੂਲੀ ਮੌਕੇ ਉੱਤੇ ਕਰ ਲਈ ਗਈ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਸਾਡੀਆਂ ਟੀਮਾਂ ਦਿਨ ਰਾਤ ਖੇਤਾਂ ਵਿੱਚ ਨਜ਼ਰ ਰੱਖ ਰਹੀਆਂ ਹਨ ਅਤੇ ਤਹਿਸੀਲ ਪੱਧਰ ਉੱਤੇ ਐਸ.ਡੀ.ਐਮ. ਇਨ੍ਹਾਂ ਟੀਮਾਂ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਿਥੇ ਲਗਾਤਾਰ ਜਾਗਰੂਕਤਾ ਮੁਹਿੰਮ ਚਲ ਰਹੀ ਹੈ।
Advertisement
Advertisement
Advertisement