For the best experience, open
https://m.punjabitribuneonline.com
on your mobile browser.
Advertisement

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨਾ

10:28 AM Sep 27, 2024 IST
ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨਾ
Advertisement

ਪੱਤਰ ਪ੍ਰੇਰਕ
ਗੁਰਦਾਸਪੁਰ, 26 ਸਤੰਬਰ
ਨੈਸ਼ਨਲ ਗ੍ਰੀਨ ਟ੍ਰਿਬਊਨਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਵਰਤਦਿਆਂ ਜ਼ਿਲ੍ਹੇ ਵਿੱਚ 6 ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ’ਤੇ 15,000 ਰੁਪਏ ਦਾ ਜੁਰਮਾਨਾ ਕਰਨ ਦੇ ਨਾਲ-ਨਾਲ ਰੈਵੇਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਪਿੰਡ ਤਲਵੰਡੀ ਬਖ਼ਤਾਂ ਦੇ ਇੱਕ ਕਿਸਾਨ, ਦੋਲਤਪੁਰ ਦੇ ਤਿੰਨ ਕਿਸਾਨਾਂ, ਸਰਵਾਲੀ ਅਤੇ ਮਾਨਸੈਂਡਵਾਲ ਦੇ 1-1 ਕਿਸਾਨਾਂ ਵੱਲੋਂ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲਈ 2500 ਰੁਪਏ ਦੇ ਹਿਸਾਬ ਨਾਲ 6 ਕਿਸਾਨਾਂ ਨੂੰ 15000 ਰੁਪਏ ਦਾ ਜੁਰਮਾਨਾ ਅਤੇ ਰੈਵੇਨਿਊ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਪਰ ਫਿਰ ਵੀ ਕੁਝ ਕਿਸਾਨਾ ਵੱਲੋਂ ਜਲਦਬਾਜ਼ੀ ਵਿੱਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ।

Advertisement

Advertisement
Advertisement
Author Image

Advertisement