ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ

05:03 AM Mar 27, 2025 IST
featuredImage featuredImage

ਪੱਤਰ ਪ੍ਰੇਰਕ
ਮਾਨਸਾ, 26 ਮਾਰਚ
ਸਿਹਤ ਵਿਭਾਗ ਮਾਨਸਾ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਤਹਿਤ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਉਲੰਘਣਾ ਕਰਨ ਵਾਲੀਆਂ 14 ਦੁਕਾਨਾਂ ਨੂੰ ਨਗਦ ਜੁਰਮਾਨਾ ਕੀਤਾ ਗਿਆ ਅਤੇ ਨਾਲ ਹੀ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਨੋਡਲ ਅਫ਼ਸਰ ਦਰਸ਼ਨ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਜਵਾਹਰਕੇ ਰੋਡ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲ੍ਹੀਆਂ ਸਿਗਰਟਾਂ ਦੀ ਵਿਕਰੀ ਕਰਨ, ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ਕਾਰਨ ਜ਼ੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣਾ ਕਰਨੀ ਲਾਜ਼ਮੀ ਹੈ ਤਾਂ ਜੋ ਕੋਟਪਾ 2003 ਨੂੰ ਲਾਗੂ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ।

Advertisement

Advertisement