ਗੈਂਗਸਟਰ ਫਰਾਰ ਮਾਮਲੇ ਵਿੱਚ ਪੰਜ ਪੁਲੀਸ ਮੁਲਾਜ਼ਮਾਂ ’ਤੇ ਪਰਚਾ ਦਰਜ
07:51 AM Jul 17, 2023 IST
Advertisement
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 16 ਜੁਲਾਈ
ਬੰਬੀਹਾ ਗਰੁੱਪ ਦੇ ਗੈਂਗਸਟਰ ਸੁਰਿੰਦਰਪਾਲ ਸਿੰਘ ਬਿੱਲਾ ਦੇ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਅੱਜ ਜ਼ਿਲ੍ਹਾ ਪੁਲੀਸ ਨੇ ਫ਼ਰੀਦਕੋਟ ਸਿਟੀ ਦੇ 5 ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਅਪਰਾਧਕ ਕੇਸ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਇੱਕ ਹਫ਼ਤਾ ਪਹਿਲਾਂ ਫ਼ਰੀਦਕੋਟ ਪੁਲੀਸ ਵੱਲੋਂ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਬੰਬੀਹਾ ਗਰੁੱਪ ਦਾ ਗੈਂਗਸਟਰ ਸੁਰਿੰਦਰਪਾਲ ਸਿੰਘ ਉਰਫ਼ ਬਿੱਲਾ ਸ਼ਨਿਚਰਵਾਰ ਸਵੇਰੇ ਪੁਲੀਸ ਹਿਰਾਸਤ ’ਚੋਂ ਫਰਾਰ ਹੋ ਗਿਆ ਸੀ। ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਇਸ ਗੈਂਗਸਟਰ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਪੁਲੀਸ ਕਰਮਚਾਰੀਆਂ ਨੇ ਲਾਪ੍ਰਵਾਹੀ ਦਿਖਾਈ ਹੈ, ਜਿਸ ਕਰਕੇ ਗੈਂਗਸਟਰ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਏਐੱਸਆਈ ਨਾਨਕ ਚੰਦ, ਸਿਪਾਹੀ ਗੁਰਤੇਜ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ ਤੇ ਰਾਜਿੰਦਰ ਕੁਮਾਰ ਖ਼ਿਲਾਫ਼ ਕੇਸ ਦਰਜ ਹੋਇਆ ਹੈ।
Advertisement
Advertisement
Advertisement