For the best experience, open
https://m.punjabitribuneonline.com
on your mobile browser.
Advertisement

ਨੱਢਾ, ਮਾਲਵੀਆ ਅਤੇ ਵਿਜੇਂਦਰ ਖ਼ਿਲਾਫ਼ ਐੱਫਆਈਆਰ ਦਰਜ

06:25 AM May 07, 2024 IST
ਨੱਢਾ  ਮਾਲਵੀਆ ਅਤੇ ਵਿਜੇਂਦਰ ਖ਼ਿਲਾਫ਼ ਐੱਫਆਈਆਰ ਦਰਜ
Advertisement

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਆਈਟੀ ਸੈੱਲ ਮੁਖੀ ਅਮਿਤ ਮਾਲਵੀਆ ਅਤੇ ਕਰਨਾਟਕ ਇਕਾਈ ਦੇ ਪ੍ਰਧਾਨ ਬੀਵਾਈ ਵਿਜੇਂਦਰ ਖ਼ਿਲਾਫ਼ ਇੱਕ ਸੋਸ਼ਲ ਮੀਡੀਆ ਪੋਸਟ ਸਬੰਧੀ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਇਨ੍ਹਾਂ ਨੇਤਾਵਾਂ ’ਤੇ ਇੱਕ ਵਿਸ਼ੇਸ਼ ਉਮੀਦਵਾਰ ਨੂੰ ਵੋਟ ਨਾ ਦੇਣ ਲਈ ਅਨੁਸੂਚਿਤ ਜਾਤੀ ਅਤੇ ਅਨੁਸੂੁਚਿਤ ਜਨਜਾਤੀ ਦੇ ਮੈਂਬਰਾਂ ਨੂੰ ਕਥਿਤ ਤੌਰ ਤੌਰ ’ਤੇ ਡਰਾਉਣ-ਧਮਕਾਉਣ ਵਾਲੀ ਸੋਸ਼ਲ ਮੀਡੀਆ ਪੋਸਟ ਸਬੰਧੀ ਐੱਫਆਈਆਰ ਦਰਜ ਕੀਤੀ ਗਈ ਹੈ। ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਨੇ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਲਈ ਐਤਵਾਰ ਨੂੰ ਚੋਣ ਕਮਿਸ਼ਨ ਅਤੇ ਪੁਲੀਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਭਾਜਪਾ ਨੇਤਾਵਾਂ ’ਤੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੇਪੀਸੀਸੀ ਨੇ ਸ਼ਿਕਾਇਤ ਵਿੱਚ ਕਰਨਾਟਕ ਪ੍ਰਦੇਸ਼ ਭਾਜਪਾ ਦੇ ਅਧਿਕਾਰਤ ਅਕਾਊਂਟ ਤੋਂ ‘ਐਕਸ’ ’ਤੇ ਪੋਸਟ ਕੀਤੀ ਗਈ ਇੱਕ ਵੀਡੀਓ ਦਾ ਹਵਾਲਾ ਦਿੱਤਾ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਇਹ ਅਕਾਊਂਟ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਸੂਬਾਈ ਪ੍ਰਧਾਨ ਬੀਵਾਈ ਵਿਜੇਂਦਰ ਦੇ ਨਿਰਦੇਸ਼ ’ਤੇ ਪਾਰਟੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਚਲਾਉਂਦੇ ਹਨ। ਕਾਂਗਰਸ ਨੇ ਦੋਸ਼ ਲਾਇਆ, ‘‘ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਗਈ ਇਸ ਵੀਡੀਓ ਵਿੱਚ ਰਾਹੁਲ ਗਾਂਧੀ ਅਤੇ (ਮੁੱਖ ਮੰਤਰੀ) ਸਿਧਾਰਮੱਈਆ ਦੇ ਐਨੀਮੇਟਿਡ ਕਿਰਦਾਰ ਦਿਖਾਏ ਗਏ ਹਨ। ਵੀਡੀਓ ਕਲਿੱਪ ਵਿੱਚ ਐੱਸਸੀ, ਐੱਸਟੀ ਅਤੇ ਓਬੀਸੀ ਵਰਗ ਨੂੰ ਇੱਕ ਆਲ੍ਹਣੇ ਵਿੱਚ ਰੱਖੇ ‘ਆਂਡਿਆਂ’ ਵਜੋਂ ਦਿਖਾਇਆ ਗਿਆ ਹੈ ਅਤੇ ਇਸ ਵਿੱਚ ਰਾਹੁਲ ਗਾਂਧੀ ਨੂੰ ਮੁਸਲਿਮ ਭਾਈਚਾਰੇ ਦੇ ਨਾਮ ਦਾ ਇੱਕ ਵੱਡਾ ਆਂਡਾ ਰੱਖਦਿਆਂ ਵੀ ਦਿਖਾਇਆ ਗਿਆ ਹੈ।’’ ਕੇਪੀਸੀਸੀ ਨੇ ਸ਼ਿਕਾਇਤ ਕੀਤੀ ਹੈ ਕਿ ਮੁਲਜ਼ਮਾਂ ਦੀ ਇਹ ਕਾਰਵਾਈ ਜਾਣ-ਬੁੱਝ ਕੇ ਦੰਗੇ ਭੜਕਾਉਣ ਅਤੇ ਵੱਖ ਵੱਖ ਧਰਮਾਂ ਵਿਚਾਲੇ ਨਫ਼ਰਤ ਵਧਾਉਣਾ ਚਾਹੁੰਦੀ ਹੈ। -ਏਐੱਨਆਈ

Advertisement

Advertisement
Author Image

joginder kumar

View all posts

Advertisement
Advertisement
×