ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੰਗਾਈ ਵਾਲਾ ਕੈਮੀਕਲ ਬਣਾਉਣ ਵਾਲੀ ਫੈਕਟਰੀ ਨੂੰ ਅੱਗ

10:31 AM Sep 27, 2024 IST
ਫੈਕਟਰੀ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮ। ਫੋਟੋ: ਵਿਸ਼ਾਲ

ਜਗਤਾਰ ਲਾਂਬਾ
ਅੰਮ੍ਰਿਤਸਰ, 26 ਸਤੰਬਰ
ਕਸਬਾ ਵੱਲਾ ਨੇੜੇ ਬਣੇ ਫੋਕਲ ਪੁਆਇੰਟ ਵਿੱਚ ਇੱਕ ਫੈਕਟਰੀ ਵਿੱਚ ਅੱਜ ਤੜਕੇ ਅੱਗ ਲੱਗ ਗਈ ਜਿਸ ਨੂੰ ਕਾਬੂ ਕਰਨ ਲਈ ਫਾਇਰ ਬ੍ਰਿਗੇਡ ਵਿਭਾਗ ਨੂੰ ਕਰੜੀ ਮਿਹਨਤ ਕਰਨੀ ਪਈ। ਇਸ ਦੌਰਾਨ ਭਾਵੇਂ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਵੱਡਾ ਮਾਲੀ ਨੁਕਸਾਨ ਹੋਇਆ ਹੈ।
ਮਿਲੇ ਵੇਰਵਿਆਂ ਮੁਤਾਬਿਕ ਇਹ ਇੱਕ ਰਸਾਇਣ ਫੈਕਟਰੀ ਹੈ ਜਿਸ ਵਿੱਚ ਕੱਪੜੇ ਦੀ ਰੰਗਾਈ ਲਈ ਕੈਮੀਕਲ ਤਿਆਰ ਹੁੰਦੇ ਹਨ। ਅੱਜ ਤੜਕੇ ਇਸ ਕਾਰਖਾਨੇ ਵਿੱਚ ਅੱਗ ਲੱਗ ਗਈ ਜੋ ਦੇਖਦਿਆਂ ਹੀ ਦੇਖਦਿਆਂ ਵੱਡੇ ਭਾਂਬੜ ਦਾ ਰੂਪ ਲੈ ਗਈ। ਲੋਕਾਂ ਨੇ ਇਸ ਬਾਰੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਤਾਂ ਉਨ੍ਹਾਂ ਇੱਥੇ ਪੁੱਜ ਕੇ ਅੱਗ ਨੂੰ ਕਾਬੂ ਕਰਨ ਦਾ ਯਤਨ ਸ਼ੁਰੂ ਕੀਤਾ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਲਗਭਗ 3. 35 ਵਜੇ ਤੜਕੇ ਸੂਚਨਾ ਮਿਲੀ ਸੀ, ਤੁਰੰਤ ਬਾਅਦ ਵਿਭਾਗ ਨੇ ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਟੈਂਡਰ ਭੇਜੇ। ਉਨ੍ਹਾਂ ਦੱਸਿਆ ਕਿ ਅੱਗ ਵਧੇਰੇ ਫੈਲ ਰਹੀ ਸੀ, ਇਸ ਲਈ ਫੋਕਲ ਪੁਆਇੰਟ ਦੀ ਫਾਇਰ ਬ੍ਰਿਗੇਡ ਤੋਂ ਇਲਾਵਾ ਸੇਵਾ ਸੰਮਤੀ ਦੇ ਫਾਇਰ ਬ੍ਰਿਗੇਡ ਅਤੇ ਸ਼ਹਿਰ ਵਿੱਚੋਂ ਹੋਰ ਵੀ ਫਾਇਰ ਬ੍ਰਿਗੇਡ ਟੈਂਡਰ ਸੱਦੇ ਗਏ। ਅੱਗ ’ਤੇ ਕਾਬੂ ਪਾਉਣ ਲਈ ਲਗਭਗ 20 ਫਾਇਰ ਟੈਂਡਰਾਂ ਦੀ ਵਰਤੋਂ ਕੀਤੀ ਗਈ ਹੈ।
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਉਹ ਕੋਈ ਜਾਣਕਾਰੀ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਾਅਦ ਵਿੱਚ ਜਾਂਚ ਹੋਵੇਗੀ। ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਾਰਖਾਨੇ ਦਾ ਭਾਰੀ ਮਾਲੀ ਨੁਕਸਾਨ ਜ਼ਰੂਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਅਤੇ ਇਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਇਸ ਦੇ ਆਲੇ ਦੁਆਲੇ ਤੋਂ ਵੀ ਅੱਗ ’ਤੇ ਕਾਬੂ ਪਾਉਣ ਲਈ ਪਾਣੀ ਦੀ ਵਰਤੋਂ ਕੀਤੀ ਗਈ ।
ਮੌਕੇ ’ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਸਵੇਰੇ ਅੱਗ ਲੱਗਣ ਨਾਲ ਰੌਲਾ ਰੱਪਾ ਪੈ ਗਿਆ ਸੀ ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਗ ਤੇਜ਼ੀ ਨਾਲ ਵਧ ਰਹੀ ਸੀ ਜੋ ਕਿ ਹੋਰ ਫੈਕਟਰੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਸਕਦੀ ਸੀ ਪਰ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਮੌਕੇ ਤੇ ਕੀਤੀ ਕਾਰਵਾਈ ਕਾਰਨ ਵਧੇਰੇ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।

Advertisement

Advertisement