ਬੱਸ ਸਟੈਂਡ ਨੇੜੇ ਕਬਾੜ ਦੇ ਗੁਦਾਮ ਵਿੱਚ ਅੱਗ ਲੱਗੀ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 1 ਅਪਰੈਲ
ਸ਼ਹਿਰ ਦੇ ਬੱਸ ਸਟੈਂਡ ਨੇੜੇ ਮੰਗਲਵਾਰ ਨੂੰ ਇੱਕ ਕਬਾੜ ਦੇ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ ਜੋ ਦੇਖਦਿਆਂ ਹੀ ਦੇਖਦਿਆਂ ਜ਼ਿਆਦਾ ਫੈਲ ਗਈ। ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਫਲ ਨਹੀਂ ਹੋ ਸਕੇ। ਕਿਸੇ ਨੇ ਇਸ ਬਾਰੇ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਕਰੀਬ 45 ਮਿੰਟ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਮੰਨਿਆ ਜਾ ਰਿਹਾ ਹੈ ਕਿ ਅੱਗ ਉੱਥੇ ਪਏ ਕੂੜੇ ਦੇ ਢੇਰ ਤੋਂ ਲੱਗੀ ਅਤੇ ਉੱਥੋਂ ਅੱਗ ਕਬਾੜ ਵਿੱਚ ਫੈਲ ਗਈ। ਹਾਲਾਂਕਿ, ਇਹ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਕਿਸਦਾ ਗੋਦਾਮ ਸੀ। ਅੱਗ ਕਿਵੇਂ ਲੱਗੀ, ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੱਸ ਸਟੈਂਡ ਦੇ ਪਿੱਛੇ ਖਾਲੀ ਪਲਾਟ ਵਿੱਚ ਰਹਿਣ ਵਾਲੇ ਝੁੱਗੀ-ਝੌਂਪੜੀ ਵਾਲਿਆਂ ਨੇ ਕਬਾੜ ਦਾ ਗੋਦਾਮ ਬਣਾ ਲਿਆ ਹੈ। ਮੰਗਲਵਾਰ ਸਵੇਰੇ ਲਗਭਗ 12 ਵਜੇ ਅਚਾਨਕ ਕਬਾੜ ਵਿੱਚ ਅੱਗ ਲੱਗ ਗਈ। ਅੱਗ ਕੁਝ ਹੀ ਸਮੇਂ ਵਿੱਚ ਤੇਜ਼ੀ ਨਾਲ ਫੈਲ ਗਈ। ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਫਲ ਨਹੀਂ ਹੋ ਸਕੇ। ਫਾਇਰ ਅਫ਼ਸਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਦੁਪਹਿਰ 12:40 ਵਜੇ ਸੂਚਨਾ ਮਿਲੀ ਅਤੇ ਅੱਗ ’ਤੇ ਕਾਬੂ ਪਾਉਣ ਲਈ ਤਿੰਨ ਗੱਡੀਆਂ ਭੇਜੀਆਂ ਗਈਆਂ। ਲਗਭਗ 45 ਮਿੰਟਾਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ।