ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਰਾਬੱਸੀ ਵਿੱਚ ਚਾਰ ਥਾਵਾਂ ’ਤੇ ਅੱਗ ਲੱਗੀ

06:39 AM Jun 04, 2024 IST

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 3 ਜੂਨ
ਇਲਾਕੇ ਅੰਦਰ ਚਾਰ ਵੱਖ-ਵੱਖ ਥਾਵਾਂ ’ਤੇ ਅੱਗ ਲੱਗਣ ਦੀ ਘਟਨਾਵਾਂ ਵਾਪਰੀਆਂ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਸਮਾਂ ਰਹਿੰਦੇ ਅੱਗ ’ਤੇ ਕਾਬੂ ਪਾ ਲਿਆ।
ਜਾਣਕਾਰੀ ਅਨੁਸਾਰ ਇੱਥੋਂ ਨੇੜਲੇ ਪਿੰਡ ਅਮਲਾਲਾ ਬੀੜ ਵਿੱਚ ਅਚਾਨਕ ਅੱਗ ਲਗ ਗਈ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਜਿਨ੍ਹਾਂ ਨੇ ਪਹੁੰਚ ਕੇ ਅੱਗ ਬੁਝਾਈ। ਇਸੇ ਦੌਰਾਨ ਦੂਜੀ ਘਟਨਾ ਬਰੋਲੀ ਪਿੰਡ ਵਿੱਚ ਵਾਪਰੀ ਜਿੱਥੇ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਇਸੇ ਦੌਰਾਨ ਅੱਗ ਲੱਗਣ ਦੀ ਤੀਜੀ ਘਟਨਾ ਬਰਵਾਲਾ ਰੋਡ ਤੇ ਸਥਿਤ ਪਿੰਡ ਭਗਵਾਨਪੁਰ ਨਜ਼ਦੀਕ ਬਣੇ ਇੱਟਾਂ ਵਾਲੇ ਭੱਠੇ ’ਤੇ ਵਾਪਰੀ। ਭੱਠੇ ਦੇ ਨਜ਼ਦੀਕ ਖੜ੍ਹੇ ਘਾਹ, ਝਾੜੀਆਂ ਅਤੇ ਪਏ ਕਬਾੜ ਨੂੰ ਅਚਾਨਕ ਅੱਗ ਲੱਗ ਗਈ। ਚੌਥੀ ਘਟਨਾ ਬਰਵਾਲਾ ਰੋਡ ਤੇ ਸਥਿਤ ਬਿਜਲੀ ਗਰਿੱਡ ਤੋਂ ਸਾਹਮਣੇ ਆਈ ਜਿੱਥੇ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਸਮੇਂ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ।

Advertisement

ਧਨਾਸ ਦੀ ਕਬਾੜ ਮਾਰਕੀਟ ਵਿਚਲੀ ਦੁਕਾਨ ’ਚ ਅੱਗ ਲੱਗੀ

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਚੰਡੀਗੜ੍ਹ ਦੇ ਪਿੰਡ ਧਨਾਸ ਨੇੜੇ ਸਥਿਤ ਕਬਾੜ ਮਾਰਕੀਟ ਵਿੱਚ ਸੋਮਵਾਰ ਦੇਰ ਸ਼ਾਮ ਅੱਗ ਲੱਗਣ ਦੀ ਘਟਨਾ ਵਾਪਰੀ। ਜਾਣਕਾਰੀ ਅਨੁਸਾਰ ਅੱਗ ਮਾਰਕੀਟ ਦੇ ਪਿੱਛੇ ਸਥਿਤ ਜੰਗਲੀ ਇਲਾਕੇ ’ਚ ਲੱਗੀ ਤੇ ਬਾਅਦ ਕਬਾੜ ਮਾਰਕੀਟ ਵਿੱਚ ਫੈਲ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਇਸ ਅੱਗ ਦੀ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਿਸ ਦੁਕਾਨ ਵਿਚ ਅੱਗ ਲੱਗੀ ਉਸ ਵਿੱਚ ਜ਼ਿਆਦਾਤਰ ਲੋਹੇ ਦਾ ਸਾਮਾਨ ਰੱਖਿਆ ਹੋਇਆ ਸੀ, ਇਸ ਕਰ ਕੇ ਅੱਗ ਜ਼ਿਆਦਾ ਨਹੀਂ ਫੈਲੀ। ਦੁਕਾਨ ਅੰਦਰ ਰੱਖਿਆ ਪਲਾਸਟਿਕ ਤੇ ਹੋਰ ਸਾਮਾਨ ਸੜ ਗਿਆ।

Advertisement
Advertisement