ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਬਾਲਾ ਵਿੱਚ ਦੋ ਵੱਖ-ਵੱਖ ਥਾਵਾਂ ’ਤੇ ਅੱਗ ਲੱਗੀ

06:13 AM Jun 13, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 12 ਜੂਨ
ਅੰਬਾਲਾ ਵਿੱਚ ਦੋ ਜਗ੍ਹਾ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ। ਸ਼ਹਿਰ ਦੇ ਮੰਡੌਰ ਸਥਿਤ ਹੈਲਥ ਕੇਅਰ ਫੈਕਟਰੀ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੜ ਗਿਆ। ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਵਿਭਾਗ ਦੀਆਂ ਪੰਜ ਗੱਡੀਆਂ ਅੰਬਾਲਾ ਸ਼ਹਿਰ ਤੋਂ, ਦੋ ਅੰਬਾਲਾ ਕੈਂਟ ਤੋਂ ਅਤੇ ਇਕ ਗੱਡੀ ਨਰਾਇਣਗੜ੍ਹ ਤੋਂ ਮੌਕੇ ’ਤੇ ਪੁੱਜੀਆਂ। ਫੈਕਟਰੀ ਵਿਚ ਪਏ ਰਸਾਇਣ ਅਤੇ ਪਲਾਸਟਿਕ ਨੂੰ ਲੱਗੀ ਅੱਗ ’ਤੇ ਕਾਬੂ ਪਾਉਣ ਵਿਚ ਫਾਇਰ ਬ੍ਰਿਗੇਡ ਵਾਲਿਆਂ ਨੂੰ ਸਖ਼ਤ ਮੁਸ਼ੱਕਤ ਕਰਨੀ ਪਈ। ਇਹ ਅੱਗ ਕੱਲ੍ਹ ਸ਼ਾਮ ਕਰੀਬ 6 ਵਜੇ ਲੱਗੀ ਸੀ। ਅੱਗ ਬੁਝਾਊ ਵਿਭਾਗ ਦੀਆਂ ਟੀਮਾਂ ਰਾਤ 10 ਵਜੇ ਤੱਕ ਅੱਗ ’ਤੇ ਕਾਬੂ ਪਾਉਣ ’ਚ ਰੁੱਝੀਆਂ ਰਹੀਆਂ। ਫਾਇਰ ਸਟੇਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਫੈਕਟਰੀ ਦੇ ਅੰਦਰ ਜਾਣ ਵਿੱਚ ਦਿੱਕਤ ਪੇਸ਼ ਆ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ 7.19 ਮਿੰਟ ’ਤੇ ਫੈਕਟਰੀ ਵਿਚ ਅੱਗ ਲੱਗਣ ਦੀ ਸੂਚਨਾ ਪੁੱਜੀ ਸੀ। ਫੈਕਟਰੀ ਦੀ ਮਹਿਲੀ ਮੰਜ਼ਿਲ ’ਤੇ ਅੱਗ ਲੱਗੀ ਸੀ। ਉਨ੍ਹਾਂ ਦੱਸਿਆ ਕਿ ਫੈਕਟਰੀ ਵਾਲਿਆਂ ਕੋਲ ਐਨਓਸੀ ਨਹੀਂ ਹੈ, ਬਾਅਦ ਵਿਚ ਫੈਕਟਰੀ ਮਾਲਕ ਨੂੰ ਨੋਟਿਸ ਦਿੱਤਾ ਜਾਵੇਗਾ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਸੇ ਤਰ੍ਹਾਂ ਅੰਬਾਲਾ ਦੇ ਮੁਲਾਣਾ ਵਿੱਚ ਵੀ ਅੱਜ ਲੱਕੜ ਦੇ ਆਰੇ ਨੂੰ ਅੱਗ ਲੱਗ ਗਈ। ਮਾਲਕ ਨੀਰਜ ਸੇਠੀ ਸਣੇ ਕਈ ਲੋਕਾਂ ਨੇ ਧੂੰਆਂ ਨਿਕਲਦਾ ਦੇਖ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਇਸ ਦੌਰਾਨ ਸਥਾਨਕ ਲੋਕ ਵੀ ਆ ਕੇ ਅੱਗ ਬੁਝਾਉਣ ਲੱਗੇ।

Advertisement

Advertisement
Advertisement