ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੌਜ਼ਰੀ ਫੈਕਟਰੀ ਵਿੱਚ ਅੱਗ ਲੱਗੀ, 2 ਮਜ਼ਦੂਰਾਂ ਦੀ ਮੌਤ

10:43 AM Jun 05, 2024 IST
ਲੁਧਿਆਣਾ ਦੇ ਸੁੰਦਰ ਨਗਰ ਸਥਿਤ ਇਕ ਫੈਕਟਰੀ ਵਿੱਚ ਲੱਗੀ ਹੋਈ ਅੱਗ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਜੂਨ
ਇੱਥੇ ਸੁੰਦਰ ਨਗਰ ਖੇਤਰ ਵਿੱਚ ਅੱਜ ਹੌਜ਼ਰੀ ਫੈਕਟਰੀ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਜਿੱਥੇ ਚਾਰ ਮੰਜ਼ਿਲਾ ਫੈਕਟਰੀ ਵਿੱਚ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਉੱਥੇ ਹੀ ਕੰਮ ਕਰਨ ਵਾਲੇ ਮਸ਼ੀਨ ਆਪ੍ਰੇਟਰ ਸਣੇ ਦੋ ਮਜ਼ਦੂਰ ਜਿਉਂਦੇ ਝੁਲਸ ਗਏ। ਦੋਵਾਂ ਦੇ ਮਰਨ ਦਾ ਉਸ ਸਮੇਂ ਪਤਾ ਲੱਗਿਆ, ਜਦੋਂ ਫੈਕਟਰੀ ਵਿੱਚ 2 ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅੰਦਰ ਜਾਂਚ ਕਰਨ ’ਤੇ 2 ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ। ਦਰੇਸੀ ਦੀ ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮਸ਼ੀਨ ਆਪ੍ਰੇਟਰ ਦੀ ਪਛਾਣ ਗਗਨ ਕੁਮਾਰ ਵਜੋਂ ਹੋਈ ਹੈ, ਜਦੋਂ ਕਿ ਹੈਲਪਰ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਪੁਲੀਸ ਨੇ ਇਸ ਮਾਮਲੇ ’ਚ ਫੈਕਟਰੀ ਮਾਲਕ ਰੋਹਿਤ ਵਰਮਾ ਤੇ ਨੀਰਜ ਵਰਮਾ ਖ਼ਿਲਾਫ਼ ਗੈਰ ਇਰਾਦਾ ਕਤਲ ਸਣੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਰੋਹਿਤ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਨੀਰਜ ਵਰਮਾ ਦੀ ਭਾਲ ’ਚ ਛਾਪੇ ਮਾਰੇ ਜਾ ਰਹੇ ਹਨ।
ਲਾਸ਼ਾਂ ਦਾ ਪੋਸਟਮਾਰਟਮ ਬੁੱਧਵਾਰ ਨੂੰ ਹੋਵੇਗਾ। ਪੁਲੀਸ ਵੱਲੋਂ ਰੋਹਿਤ ਵਰਮਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੁੰਦਰ ਨਗਰ ਸਥਿਤ ਦਕਸ਼ ਨਿਟਵੀਅਰ ’ਚ ਹੌਜ਼ਰੀ ਗੁਡਜ਼ ਆਈਟਮ ਬਣਦੀਆਂ ਹਨ। ਰਾਤ ਡਿਊਟੀ ਦੌਰਾਨ ਕੁਝ ਵਰਕਰ ਅੰਦਰ ਕੰਮ ਕਰ ਰਹੇ ਸਨ। ਮੰਗਲਵਾਰ ਦੀ ਸਵੇਰੇ ਕਰੀਬ ਸਾਢੇ 7 ਵਜੇ ਅਚਾਨਕ ਫੈਕਟਰੀ ਨੂੰ ਅੱਗ ਲੱਗ ਗਈ। ਫੈਕਟਰੀ ਵਿੱਚ ਕੰਮ ਕਰਨ ਵਾਲੇ ਵਰਕਰ ਸਮੇਂ ’ਤੇ ਹੀ ਬਾਹਰ ਨਿਕਲ ਗਏ, ਜਦੋਂਕਿ ਪ੍ਰਵੀਨ ਤੇ ਗਗਨ ਅੰਦਰ ਹੀ ਰਹਿ ਗਏ। ਅੱਗ ’ਤੇ ਨੇੜਲੇ ਲੋਕਾਂ ਨੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਕਾਮਯਾਬ ਨਾ ਹੋ ਸਕੇ। ਮਗਰੋਂ ਫਾਇਰ ਬ੍ਰਿਗੇਡ ਦੀਆਂ ਅੱਧੀ ਦਰਜਨ ਗੱਡੀਆਂ ਨੇ ਚਾਰ ਚਾਰ ਚੱਕਰ ਲਾ ਕੇ ਪਾਣੀ ਪਾਇਆ। ਇਸ ਮਗਰੋਂ ਕਰੀਬ 2 ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਥਾਣਾ ਦਰੇਸੀ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਦਹਿਲ ਨੇ ਦੱਸਿਆ ਕਿ ਜਦੋਂ ਜਾਂਚ ਲਈ ਟੀਮ ਗਈ ਤਾਂ ਅੰਦਰ 2 ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂਂ। ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

Advertisement

ਫੈਕਟਰੀਆਂ ’ਚ ਅੱਗ ਬੁਝਾਊ ਪ੍ਰਬੰਧਾਂ ਦਾ ਆਡਿਟ ਕਰਵਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸਾਰੀਆਂ ਫੈਕਟਰੀਆਂ ਵਿੱਚ ਅੱਗ ਬੁਝਾਊ ਪ੍ਰਬੰਧਾਂ ਦਾ ਆਡਿਟ ਪੂਰਾ ਕਰਨ ਦੇ ਹੁਕਮ ਦਿੱਤੇ ਹਨ। ਫਾਇਰ ਸੇਫਟੀ ਵਿਭਾਗ ਅਤੇ ਫੈਕਟਰੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਅਗਲੇ 10 ਦਿਨਾਂ ਵਿੱਚ ਸਖ਼ਤੀ ਨਾਲ ਫਾਇਰ ਸੇਫਟੀ ਆਡਿਟ ਦਾ ਕੰਮ ਮੁਕੰਮਲ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Advertisement
Advertisement