ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸਟ ਹਾਊਸ ’ਚ ਅੱਗ, ਸਾਹ ਘੁਟਣ ਕਾਰਨ ਪ੍ਰੇਮੀ ਜੋੜੇ ਦੀ ਮੌਤ

08:24 AM Oct 11, 2024 IST

ਗਗਨਦੀਪ ਅਰੋੜਾ
ਲੁਧਿਆਣਾ, 10 ਅਕਤੂਬਰ
ਇੱਥੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਇਲਾਕੇ ਵਿੱਚ ਅੱਜ ਸਵੇਰੇ ਰਾਇਲ ਗੈਸਟ ਹਾਊਸ ਵਿੱਚ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਦੂਸਰੀ ਮੰਜ਼ਿਲ ’ਤੇ ਬਣੇ ਕਮਰੇ ’ਚ ਸੌਂ ਰਹੇ ਕਥਿਤ ਪ੍ਰੇਮੀ ਜੋੜੇ ਦੀ ਸਾਹ ਘੁੱਟਣ ਕਾਰਨ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਦੌਰਾਨ ਪੁਲੀਸ ਦੇ ਉੱਚ ਅਧਿਕਾਰੀ ਅਤੇ ਥਾਣਾ ਡਿਵੀਜ਼ਨ ਨੰਬਰ ਪੰਜ ਅਤੇ ਚੌਕੀ ਬੱਸ ਸਟੈਂਡ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਮ੍ਰਿਤਕਾਂ ਦੀ ਪਛਾਣ ਬਲਜਿੰਦਰ (29) ਵਾਸੀ ਪਿੰਡ ਮੱਖਣਪੁਰ ਖੀਰੀ ਜ਼ਿਲ੍ਹਾ ਬਲੀਆ ਉੱਤਰ ਪ੍ਰਦੇਸ਼ ਅਤੇ ਰਾਜਪਾਲ ਕੌਰ (50) ਵਾਸੀ ਪਿੰਡ ਰਣੀਆ ਡੇਹਲੋਂ ਵਜੋਂ ਹੋਈ ਹੈ। ਇਸ ਦੌਰਾਨ ਏਸੀ ਤੋਂ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਰਾਇਲ ਗੈਸਟ ਹਾਊਸ ਦੇ ਖਾਲੀ ਕਮਰੇ ’ਚ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ’ਚ ਅੱਗ ਇੰਨੀ ਜ਼ਿਆਦਾ ਫੈਲ ਗਈ ਕਿ ਪੂਰਾ ਗੈਸਟ ਹਾਊਸ ਧੂੰਏਂ ਦੀ ਲਪੇਟ ’ਚ ਆ ਗਿਆ। ਇਸ ਦੌਰਾਨ ਲੋਕਾਂ ਦੇ ਚੀਕ-ਚਿਹਾੜੇ ਦੀਆਂ ਆਵਾਜ਼ਾਂ ਆਉਣ ਲੱਗੀਆਂ। ਮਗਰੋਂ ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਅਮਲੇ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਇਸ ਦੌਰਾਨ ਕਮਰਿਆਂ ਵਿੱਚ ਬੇਹੋਸ਼ ਹੋਏ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ। ਦੂਜੀ ਮੰਜ਼ਿਲ ’ਤੇ ਇੱਕ ਕਮਰੇ ਵਿੱਚੋਂ ਬਲਜਿੰਦਰ ਅਤੇ ਰਾਜਪਾਲ ਕੌਰ ਨੂੰ ਕੱਢ ਕੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਡਿਵੀਜ਼ਨ ਨੰਬਰ 5 ਦੇ ਐੱਸਐੱਚਓ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਫਿਲਹਾਲ ਗੈਸਟ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਏਐਸਆਈ ਸੋਨਾ ਸਿੰਘ ਨੇ ਦੱਸਿਆ ਕਿ ਬਲਜਿੰਦਰ ਬੱਸ ਚਲਾਉਂਦਾ ਹੈ ਅਤੇ ਉੱਤਰ ਪ੍ਰਦੇਸ਼ ਤੋਂ ਬੱਸ ਲੈ ਕੇ ਲੁਧਿਆਣਾ ਆਉਂਦਾ ਹੈ। ਕੁਝ ਸਮਾਂ ਪਹਿਲਾਂ ਉਸ ਦੀ ਮੁਲਾਕਾਤ ਰਾਜਪਾਲ ਕੌਰ ਦੇ ਨਾਲ ਬੱਸ ਵਿੱਚ ਹੋਈ ਸੀ

Advertisement

Advertisement