Fire in Mumbai highrise: 15 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ
11:16 AM Dec 24, 2024 IST
Advertisement
ਮੁੰਬਈ, 24 ਦਸੰਬਰ
Advertisement
Fire in Mumbai highrise: ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਮੰਗਲਵਾਰ ਤੜਕੇ ਇੱਕ 15 ਮੰਜ਼ਿਲਾ ਇਮਾਰਤ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਹਫੜਾ ਦਫੜੀ ਮਚ ਗਈ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਕ 80 ਸਾਲਾ ਔਰਤ ਅਹਾਤੇ ਵਿਚ ਬੇਹੋਸ਼ ਪਾਈ ਗਈ ਸੀ ਅਤੇ ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਇਸ ਤੋਂ ਇਲਾਵਾ ਫਾਂਇਰ ਕਰਮੀਆਂ ਨੇ ਪੌੜੀਆਂ ਦੀ ਵਰਤੋਂ ਕਰਦੇ ਹੋਏ ਨੌਂ ਵਿਅਕਤੀਆਂ ਨੂੰ ਇਮਾਰਤ ਵਿਚੋਂ ਸਹੀ ਸਲਾਮਤ ਬਾਹਰ ਕੱਢਿਆ ਗਿਆ।
ਇਕ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ (ਪੱਛਮੀ) ’ਚ ਫਾਰਚਿਊਨ ਐਨਕਲੇਵ ਇਮਾਰਤ ਦੀ ਛੇਵੀਂ ਮੰਜ਼ਿਲ ’ਤੇ ਸਥਿਤ ਫਲੈਟ ’ਚ ਸਵੇਰੇ ਕਰੀਬ 1 ਵਜੇ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਅਤੇ ਹੋਰ ਅੱਗ ਬੁਝਾਊ ਗੱਡੀਆਂ ਮੌਕੇ 'ਤੇ ਪਹੁੰਚੀਆਂ, ਕਰੀਬ ਢਾਈ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। -ਪੀਟੀਆਈ
Advertisement
Advertisement