For the best experience, open
https://m.punjabitribuneonline.com
on your mobile browser.
Advertisement

ਫਾਇਰ ਅਫ਼ਸਰ ਰਿਸ਼ਵਤ ਲੈਂਦਾ ਕਾਬੂ

07:33 AM Oct 05, 2024 IST
ਫਾਇਰ ਅਫ਼ਸਰ ਰਿਸ਼ਵਤ ਲੈਂਦਾ ਕਾਬੂ
ਵਿਜੀਲੈਂਸ ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਮੁਲਜ਼ਮ।
Advertisement

ਪ੍ਰਸ਼ੋਤਮ ਬੱਲੀ/ਰਵਿੰਦਰ ਰਵੀ
ਬਰਨਾਲਾ, 4 ਅਕਤੂਬਰ
ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਫਾਇਰ ਅਫ਼ਸਰ ਬਰਨਾਲਾ ਤਰਸੇਮ ਸਿੰਘ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨਓਸੀ) ਜਾਰੀ ਕਰਨ ਬਦਲੇ ਮੁਲਜ਼ਮ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement